ਕੈਨੇਡਾ ''ਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦਾ ਭਾਰੀ ਵਿਰੋਧ
Friday, Dec 05, 2025 - 09:47 AM (IST)
ਨਵੀਂ ਦਿੱਲੀ : ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦਾ ਖਾਲਸਾ ਦੀਵਾਨ ਸੁਸਾਇਟੀ ਗੁਰਦੁਆਰਾ ਵੈਨਕੂਵਰ ਅਤੇ ਲਛਮੀ ਨਰਾਇਣ ਮੰਦਰ ਸਰੀ ਦੇ ਬਾਹਰ ਭਾਰੀ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ਵਿਚ ਹੱਥਾਂ ਵਿਚ ਝੰਡੇ ਫੜ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖਾਲਸਾ ਦੀਵਾਨ ਸੋਸਾਇਟੀ ਨੇ ਭਾਰਤੀ ਕੌਂਸਲੇਟ ਵੈਨਕੂਵਰ ਦੀ ਟੀਮ ਨੂੰ ਗੁਰੂ ਘਰ ਵਿਚ ਸੱਦਾ ਦੇਕੇ ਕੌਮ ਨਾਲ ਗੱਦਾਰੀ ਅਤੇ ਵਿਸ਼ਵਾਸਘਾਤ ਕੀਤਾ ਹੈ। ਇਸ ਸਬੰਧ ਵਿਚ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ।
ਪੜ੍ਹੋ ਇਹ ਵੀ - ਸਾਲ 2026 'ਚ ਇਨ੍ਹਾਂ ਰਾਸ਼ੀ ਵਾਲਿਆਂ 'ਤੇ ਚੱਲੇਗੀ ਸਾੜ ਸਤੀ ਤੇ ਢਾਈਆ, ਸ਼ਨੀਦੇਵ ਲੈਣਗੇ ਅਗਨੀ ਪ੍ਰੀਖਿਆ
ਜਾਣਕਾਰੀ ਮੁਤਾਬਕ ਕੈਨੇਡਾ ਦੀ ਖਾਲਸਾ ਦੀਵਾਨ ਸੋਸਾਇਟੀ ਰੋਸ ਗੁਰਦੁਆਰਾ ਵੈਨਕੂਵਰ ਨੇ 29 ਤੇ 30 ਨਵੰਬਰ ਨੂੰ ਲਕਸ਼ਮੀ ਨਰਾਇਣ ਮੰਦਰ ਸਰੀ ਦੇ ਪ੍ਰਬੰਧਕਾਂ ਵੱਲੋਂ ਭਾਰਤੀ ਕੌਂਸਲਰ ਵੈਨਕੂਵਰ ਦੀ ਟੀਮ ਨੂੰ ਲਾਈਫ ਸਰਟੀਫਿਕੇਟ ਵੰਡਣ ਲਈ ਕੈਂਪ ਲਾਉਣ ਲਈ ਬੁਲਾਇਆ ਗਿਆ ਸੀ। ਇਸ ਗੱਲ ਦੀ ਜਾਣਕਾਰੀ ਮਿਲਣ 'ਤੇ ਭਾਈ ਨਿੱਝਰ ਨਾਲ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੈਂਬਰ ਅਤੇ ਖ਼ਾਲਿਸਤਾਨ ਸਮਰਥਕਾਂ ਉਥੇ ਪਹੁੰਚ ਗਏ ਅਤੇ ਉਨ੍ਹਾਂ ਨੇ ਭਾਰਤੀ ਕੌਂਸਲੇਟ ਦਾ ਜ਼ੋਰਦਾਰ ਵਿਰੋਧ ਕੀਤਾ।
ਪੜ੍ਹੋ ਇਹ ਵੀ - ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੰਜਾਬ ਦੇ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋਵੋਗੇ ਪਰੇਸ਼ਾਨ
ਦੱਸਣਯੋਗ ਹੈ ਕਿ ਆਜ਼ਾਦੀਪਸੰਦ ਸਰਮਥਕਾਂ ਨੂੰ ਰੋਕਣ ਲਈ ਖ਼ਾਲਸਾ ਦੀਵਾਨ ਸੋਸਾਇਟੀ ਅਤੇ ਮੰਦਰ ਦੀਆਂ ਵਿਕਾਊ ਕਮੇਟੀਆਂ ਨੇ 100 ਮੀਟਰ ਦੀ ਦੂਰੀ ਤੇ ਬੈਰੀਅਰ ਲਗਾਏ ਸਨ। ਅਜਿਹਾ ਇਸ ਕਰਕੇ ਕਿ ਭਾਈ ਨਿੱਝਰ ਦੇ ਮੈਂਬਰ ਵਿਰੋਧ ਨਾ ਕਰ ਸਕਣ। ਇਸ ਦੇ ਬਾਵਜੂਦ ਐਸਐਫਜੇ-ਪੱਖੀ ਸਿੱਖਾਂ ਨੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਕੈਨੇਡਾ ਦੀ ਧਰਤੀ ‘ਤੇ ਭਾਰਤ ਵਲੋਂ ਚਲਾਏ ਜਾ ਰਹੇ ਅੱਤਵਾਦੀ ਨੈੱਟਵਰਕ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਖਾਲਿਸਤਾਨੀ ਪੱਖੀ ਸਿੱਖ ਭਾਰਤੀ ਕਾਉਂਸਲੈਟਾਂ ਦਾ ਵੱਖ-ਵੱਖ ਥਾਵਾਂ 'ਤੇ ਵਿਰੋਧ ਕਰ ਰਹੇ ਹਨ।
ਪੜ੍ਹੋ ਇਹ ਵੀ - ਵਿਆਹ 'ਚ ਨਹੀਂ ਮਿਲੇ 'ਰੱਸਗੁੱਲੇ', ਕੁੜੀ ਵਾਲਿਆਂ ਨੇ ਪਾ ਲਿਆ 'ਕਲੇਸ਼', ਥਾਣੇ ਪਹੁੰਚਿਆ ਮਾਮਲਾ (ਵੀਡੀਓ)
