ਕੈਨੇਡਾ ਨੇ ਭਾਰਤ ਖ਼ਿਲਾਫ਼ ਕਥਿਤ ਵਿਦੇਸ਼ੀ ਦਖਲਅੰਦਾਜ਼ੀ ਦੀ ‘ਵੱਖਰੀ’ ਜਾਂਚ ਕੀਤੀ ਸ਼ੁਰੂ
Saturday, Oct 05, 2024 - 02:13 PM (IST)
ਓਟਾਵਾ- ਕੈਨੇਡਾ ਹੁਣ ਭਾਰਤ ਖਿਲਾਫ ਕਥਿਤ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਕਰ ਰਿਹਾ ਹੈ, ਜੋ ਪਿਛਲੇ ਸਾਲ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਜਾਂਚ ਤੋਂ 'ਵੱਖਰੀ' ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਸ (ਆਰ.ਸੀ.ਐੱਮ.ਪੀ.) ਦੇ ਡਿਪਟੀ ਕਮਿਸ਼ਨਰ ਮਾਰਕ ਫਲਿਨ ਨੇ ਵੀਰਵਾਰ ਨੂੰ ਸੰਘੀ ਚੋਣ ਪ੍ਰਕਿਰਿਆਵਾਂ ਅਤੇ ਜਮਹੂਰੀ ਸੰਸਥਾਵਾਂ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਦੀ ਜਨਤਕ ਜਾਂਚ ਕਰਨ ਵਾਲੀ ਸੰਸਥਾ ਦੇ ਸਾਹਮਣੇ ਇਹ ਗੱਲਾਂ ਕਹੀਆਂ। ਉਨ੍ਹਾਂ ਕਿਹਾ, “ਅਸੀਂ ਵੱਖਰੀ ਜਾਂਚ ਕਰ ਰਹੇ ਹਾਂ। ਇਸ ਵਿੱਚ ਭਾਰਤ ਸਰਕਾਰ ਦੇ ਖਿਲਾਫ ਜਾਂਚ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਪਰਬਤਾਰੋਹੀ ਮਿੰਗਮਾ ਜੀ. ਨੇ ਰਚਿਆ ਇਤਿਹਾਸ, ਬਿਨਾਂ ਵਾਧੂ ਆਕਸੀਜਨ ਦੇ 14 ਚੋਟੀਆਂ ਕੀਤੀਆਂ ਫਤਹਿ
ਇਸ ਦੌਰਾਨ ਫਲਿਨ ਨੇ ਕਿਹਾ, "ਭਾਰਤ ਅਜ਼ਾਦ ਖਾਲਿਸਤਾਨ ਦੇ ਸਮਰਥਨ ਵਿੱਚ ਖਾਲਿਸਤਾਨੀ ਪ੍ਰਦਰਸ਼ਨਾਂ ਨੂੰ ਰਾਸ਼ਟਰੀ ਸੁਰੱਖਿਆ ਚਿੰਤਾ ਦੇ ਰੂਪ ਵਿੱਚ ਦੇਖਦਾ ਹੈ। ਹਾਲਾਂਕਿ, ਇਹ ਕੈਨੇਡਾ ਵਿੱਚ ਹਿੰਸਕ ਕੱਟੜਪੰਥ ਦੀ ਪਰਿਭਾਸ਼ਾ ਦੇ ਅਧੀਨ ਨਹੀਂ ਆਉਂਦਾ ਹੈ।" ਪੁਲਸ ਅਧਿਕਾਰੀ ਫਲਿਨ ਨੇ ਇਹ ਵੀ ਕਿਹਾ ਕਿ ਭਾਰਤੀ ਅਧਿਕਾਰੀਆਂ ਨੇ ਅਕਸਰ ਕੈਨੇਡਾ ਵਿੱਚ ਖਾਲਿਸਤਾਨ ਪੱਖੀ ਕੱਟੜਤਾ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਹਾਲਾਂਕਿ ਕੈਨੇਡਾ ਵਿੱਚ, ਅਸੀਂ ਦੇਖਿਆ ਹੈ ਕਿ ਭਾਰਤ ਨੇ ਸਾਨੂੰ ਅਜਿਹੀ ਜਾਣਕਾਰੀ ਦਿੱਤੀ ਹੈ ਜੋ ਭਾਰਤ ਵਿੱਚ ਅਪਰਾਧ ਦੀ ਪਰਿਭਾਸ਼ਾ ਵਿਚ ਆਉਂਦੀ ਹੈ ਪਰ ਕੈਨੇਡਾ ਵਿੱਚ ਇਹ ਕੋਈ ਅਪਰਾਧ ਨਹੀਂ ਹੈ।
ਇਹ ਵੀ ਪੜ੍ਹੋ: ਇਜ਼ਰਾਈਲ ਨੇ ਹਿਜ਼ਬੁੱਲਾ ਦਾ ਮੁਖੀ ਬਣਨ ਤੋਂ ਪਹਿਲਾਂ ਹੀ ਨਸਰੱਲਾ ਦੇ ਵਾਰਿਸ ਸਫੀਦੀਨ ਨੂੰ ਕੀਤਾ ਢੇਰ
ਜ਼ਿਕਰਯੋਗ ਹੈ ਕਿ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਪਿਛਲੇ ਸਾਲ ਜੂਨ ਵਿੱਚ ਕੈਨੇਡਾ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਸਤੰਬਰ 'ਚ ਆਪਣੇ ਦੇਸ਼ ਦੀ ਸੰਸਦ 'ਚ ਭਾਰਤ 'ਤੇ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਨੇ ਹਾਊਸ ਆਫ ਕਾਮਨ 'ਚ ਕਿਹਾ ਸੀ ਕਿ 18 ਜੂਨ ਨੂੰ ਸਰੀ ਸ਼ਹਿਰ 'ਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਵੱਖਵਾਦੀ ਨਿੱਝਰ ਦੇ ਕਤਲ ਨਾਲ ਭਾਰਤੀ ਏਜੰਟਾਂ ਦੇ ਸੰਭਾਵੀ ਸਬੰਧ ਸਨ। ਹਾਲਾਂਕਿ ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦਸਦਿਆਂ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ।
ਉਥੇ ਹੀ ਇਸ ਸਾਲ ਕੈਨੇਡੀਅਨ ਪੁਲਸ ਨੇ ਨਿੱਝਰ ਕਤਲ ਮਾਮਲੇ ਵਿੱਚ 4 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਵੀ ਐਲਾਨ ਕੀਤਾ ਸੀ। ਹਾਲਾਂਕਿ ਅਜੇ ਤੱਕ ਕਿਸੇ ਭਾਰਤੀ ਦਾ ਕਤਲ ਨਾਲ ਸਬੰਧ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ ਪਰ ਕੈਨੇਡੀਅਨ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ: ਪੁਲਸ ਨੇ ਇਮਰਾਨ ਖਾਨ ਦੀਆਂ ਭੈਣਾਂ ਨੂੰ ਕੀਤਾ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8