ਕੈਨੇਡਾ ਰੱਖਿਆ ਮੰਤਰੀ ਨੇ ਭਾਰਤ ਨਾਲ ਰਿਸ਼ਤਿਆਂ ਨੂੰ ਦੱਸਿਆ ਮਹੱਤਵਪੂਰਨ, ਇੰਡੋ-ਪੈਸਿਫਿਕ ਨੀਤੀ ਬਾਰੇ ਕਹੀ ਇਹ ਗੱਲ਼

09/25/2023 10:33:10 AM

ਨਵੀਂ ਦਿੱਲੀ - ਹਰਦੀਪ ਸਿੰਘ ਨਿੱਝਰ ਕਤਲ ਕਾਂਡ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਾਰ ਆਇਆ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਕਤਲੇਆਮ ਦੀ ਜਾਂਚ ਹੋਣ ਤੱਕ ਕੈਨੇਡਾ ਇੰਡੋ-ਪੈਸੀਫਿਕ ਰਣਨੀਤੀ ਵਰਗੀਆਂ ਭਾਈਵਾਲੀਆਂ ਨੂੰ ਜਾਰੀ ਰੱਖੇਗਾ। ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ 'ਚ ਭਾਰਤ 'ਤੇ ਦੋਸ਼ ਲਗਾਇਆ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਦੀਆਂ ਏਜੰਸੀਆਂ ਦਾ ਹੱਥ ਹੋ ਸਕਦਾ ਹੈ।

ਇਹ ਵੀ ਪੜ੍ਹੋ :    ਕੈਨੇਡਾ ਨੂੰ ਭਾਰਤ ਨਾਲ ਪੰਗਾ ਲੈਣਾ ਪਵੇਗਾ ਮਹਿੰਗਾ, ਮਹਿੰਦਰਾ ਤੋਂ ਬਾਅਦ ਹੁਣ ਇਸ ਕੰਪਨੀ ਨੇ ਦਿੱਤਾ ਝਟਕਾ

ਵਿਦੇਸ਼ੀ ਮੀਡੀਆ ਦੀ ਰਿਪੋਰਟ ਮੁਤਾਬਕ ਰੱਖਿਆ ਮੰਤਰੀ ਬਿਲ ਬਲੇਅਰ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤ ਨਾਲ ਕੈਨੇਡਾ ਦੇ ਸਬੰਧਾਂ ਨੂੰ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ਾਂ ਦੀ ਜਾਂਚ ਨਹੀਂ ਹੋ ਜਾਂਦੀ, ਕੈਨੇਡਾ ਉਨ੍ਹਾਂ ਭਾਈਵਾਲੀ ਨੂੰ ਜਾਰੀ ਰੱਖੇਗਾ। ਬਲੇਅਰ ਨੇ ਕਿਹਾ ਕਿ ਕੈਨੇਡਾ ਲਈ ਇੰਡੋ-ਪੈਸੀਫਿਕ ਰਣਨੀਤੀ ਮਹੱਤਵਪੂਰਨ ਹੈ। ਇਸ ਕਾਰਨ ਇਲਾਕੇ ਵਿੱਚ ਫੌਜੀ ਮੌਜੂਦਗੀ ਵਧ ਗਈ ਹੈ।

ਇਹ ਵੀ ਪੜ੍ਹੋ :  PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ ਸਹੂਲਤਾਂ

ਨਾਗਰਿਕਾਂ ਦੀ ਸੁਰੱਖਿਆ ਜ਼ਰੂਰੀ 

ਇਸ ਤੋਂ ਇਲਾਵਾ ਪ੍ਰੈੱਸ ਕਾਨਫਰੰਸ 'ਚ ਬਲੇਅਰ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਭਾਰਤ ਨਾਲ ਸਾਡੇ ਰਿਸ਼ਤੇ ਤਣਾਅਪੂਰਨ ਹੋ ਗਏ ਹਨ ਪਰ ਕਾਨੂੰਨ ਦੀ ਰਾਖੀ, ਆਪਣੇ ਨਾਗਰਿਕਾਂ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਜਾਂਚ ਪੂਰੀ ਹੋਵੇ ਅਤੇ ਅਸਲ ਸੱਚ ਤੱਕ ਪਹੁੰਚ ਸਕੀਏ। ਬਲੇਅਰ ਨੇ ਅੱਗੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵਲੋਂ ਭਾਰਤ ਤੇ ਲਗਾਏ ਗਏ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾ ਦੀ ਪ੍ਰਭੂਸੱਤਾ ਨੂੰ ਡੂੰਘੀ ਸੱਟ ਵੱਜੇਗੀ।

ਇਹ ਵੀ ਪੜ੍ਹੋ :  ਵਿਗੜ ਗਏ ਭਾਰਤ-ਕੈਨੇਡਾ ਦੇ ਰਿਸ਼ਤੇ, ਜਾਣੋ ਕਿਸ ਨੂੰ ਭੁਗਤਨਾ ਪਵੇਗਾ ਖ਼ਾਮਿਆਜ਼ਾ

ਇਸ ਕਾਰਨ ਵਿਗੜੇ ਭਾਰਤ-ਕੈਨੇਡਾ ਦੇ ਰਿਸ਼ਤੇ 

ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦੋਸ਼ ਲਾਇਆ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਟਰੂਡੋ ਨੇ ਕਿਹਾ ਸੀ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੋਲ ਇਹ ਮੰਨਣ ਦਾ ਕਾਰਨ ਹੈ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ। ਕੈਨੇਡੀਅਨ ਏਜੰਸੀਆਂ ਨਿੱਝਰ ਦੇ ਕਤਲ ਵਿੱਚ ਭਾਰਤੀ ਸਾਜ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ।

ਇਹ ਵੀ ਪੜ੍ਹੋ :  ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਕੁੜੱਤਣ ਮਗਰੋਂ ਜਾਣੋ ਦੋਹਾਂ ਦੇਸ਼ਾਂ ਦੇ ਵਪਾਰ 'ਤੇ ਕੀ ਪਵੇਗਾ ਅਸਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News