ਖਾਲਿਸਤਾਨੀ ਹਮਾਇਤੀਆਂ ਨੂੰ ਵੀਜ਼ਾ ਦਿਵਾ ਰਹੇ ਸਨ ਕੈਨੇਡੀਅਨ ਡਿਪਲੋਮੈਟ
Tuesday, Oct 24, 2023 - 09:04 AM (IST)
ਨਵੀਂ ਦਿੱਲੀ (ਇੰਟ.)- ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡੀਅਨ ਡਿਪਲੋਮੈਟਾਂ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਇਸ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹੋਰ ਖੇਤਰਾਂ ਦੇ ਕੌਂਸਲੇਟਾਂ ਵਿਚ ਤਾਇਨਾਤ ਡਿਪਲੋਮੈਟਸ ਖਾਲਿਸਤਾਨੀ ਹਮਾਇਤੀਆਂ ਨੂੰ ਵੀਜ਼ਾ ਮੁਹੱਈਆ ਕਰਵਾ ਰਹੇ ਹਨ। ਸਰਕਾਰੀ ਸੂਤਰਾਂ ਮੁਤਾਬਕ ਇਹ ਡਿਪਲੋਮੈਟਸ ਅਜਿਹੇ ਐਲੀਮੈਂਟਸ ਨੂੰ ਵੀਜ਼ਾ ਦੇਣ ਵਿਚ ਬੇਹੱਦ ਨਰਮ ਰਵੱਈਆ ਅਪਣਾਉਂਦੇ ਹਨ। ਅਜਿਹਾ ਨਹੀਂ ਹੈ ਕਿ ਇਹ ਉਨ੍ਹਾਂ ਦੇ ਪਿਛਲੇ ਕਾਰਿਆਂ ਤੋਂ ਜਾਣੂ ਨਹੀਂ ਹਨ। ਇਸਦੇ ਬਾਵਜੂਦ ਇਨ੍ਹਾਂ ਡਿਪਲੋਮੈਟਸ ਵਲੋਂ ਅਜਿਹਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ
ਦੱਸ ਦਈਏ ਕਿ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਕਾਇਮ ਹੈ। ਉਥੇ, ਭਾਰਤ ਨੇ ਕੈਨੇਡਾ ਦੇ 41 ਡਿਪਲੋਮੈਟਾਂ ਨੂੰ ਆਪਣੇ ਦੇਸ਼ ’ਚੋਂ ਕੱਢ ਵੀ ਦਿੱਤਾ ਹੈ। ਇਸ ਰਿਪੋਰਟ ਮੁਤਾਬਕ ਅਜਿਹਾ ਕਰਨ ਪਿੱਛੇ ਕੈਨੇਡਾ ਦੇ ਡਿਪਲੋਮੈਟਾਂ ਦਾ ਮਕਸਦ ਖਾਲਿਸਤਾਨ ਦੀ ਹਮਾਇਤ ਕਰਨਾ ਹੈ। ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਸ ਗੱਲ ਦਾ ਦਾਅਵਾ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਅਜਿਹਾ ਕਰ ਕੇ ਕੁਝ ਖਾਸ ਲੋਕਾਂ ਨੂੰ ਭਾਰਤ ਲਿਜਾਇਆ ਗਿਆ ਹੈ। ਇਥੋਂ ਤੱਕ ਕਿ ਜਿਨ੍ਹਾਂ ਦੇ ਉੱਪਰ ਅਜੇ ਕੇਸ ਚੱਲ ਰਹੇ ਸਨ, ਡਿਪਲੋਮੈਟਸ ਨੇ ਉਨ੍ਹਾਂ ਨੂੰ ਵੀ ਕੈਨੇਡਾ ਭੇਜ ਦਿੱਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦਾ ਇਕ ਹੋਰ ਕਾਰਨ ਕੈਨੇਡਾ ਵਲੋਂ ਕੁਝ ਮਾਮਲਿਆਂ ਵਿਚ ਹਵਾਲਗੀ ਦੇ ਨਾਲ-ਨਾਲ ਕੈਨੇਡਾ ਵਿਚ ਸ਼ਰਨ ਲੈਣ ਵਾਲਿਆਂ ਦੀ ਜਾਂਚ ਵਿਚ ਭਾਰਤ ਦੀ ਮਦਦ ਕਰਨ ਤੋਂ ਨਾਂਹ ਕਰਨਾ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਸਰਕਾਰ ਕੋਲ ਕੈਨੇਡਾ ਵਲੋਂ ਵੀ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਨ ਦੇ ਸਬੂਤ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।