ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਕੈਨੇਡੀਅਨ ਦੂਤਘਰ ਨੇ ਕਰਮਚਾਰੀਆਂ ਨੂੰ ਸੁਣਾਇਆ ਇਹ ਹੁਕਮ
Tuesday, Sep 19, 2023 - 08:56 PM (IST)
ਨਵੀਂ ਦਿੱਲੀ : ਭਾਰਤ ਵੱਲੋਂ ਕੈਨੇਡੀਅਨ ਰਾਜਦੂਤ ਨੂੰ ਤਲਬ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੈਨੇਡੀਅਨ ਦੂਤਘਰ ਨੇ ਮੰਗਲਵਾਰ ਦੁਪਹਿਰ ਆਪਣੇ ਸਥਾਨਕ ਕਰਮਚਾਰੀਆਂ ਨੂੰ ਜਵਾਬੀ ਕਾਰਵਾਈ 'ਚ ਇਮਾਰਤ ਛੱਡਣ ਲਈ ਕਹਿ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੈਨੇਡੀਅਨ ਦੂਤਘਰ ਦੁਪਹਿਰ 2 ਵਜੇ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਸੀ।
ਸੂਤਰਾਂ ਮੁਤਾਬਕ ਦੂਤਘਰ 'ਚ ਕੰਮ ਕਰ ਰਹੇ ਸਥਾਨਕ ਕਰਮਚਾਰੀਆਂ ਨੂੰ ਚੱਲ ਰਹੇ ਕੂਟਨੀਤਕ ਤਣਾਅ ਦੇ ਮੱਦੇਨਜ਼ਰ ਤੁਰੰਤ ਇਮਾਰਤ ਖਾਲੀ ਕਰਨ ਲਈ ਕਿਹਾ ਗਿਆ ਹੈ। ਇਕ ਈਮੇਲ ਸੰਚਾਰ ਵਿੱਚ ਦੂਤਘਰ ਦੇ ਅਧਿਕਾਰੀਆਂ ਦੁਆਰਾ ਸਾਰੇ ਸਟਾਫ਼ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਮੀਡੀਆ ਨਾਲ ਗੱਲ ਨਾ ਕਰਨ ਜਾਂ ਸੋਸ਼ਲ ਮੀਡੀਆ 'ਤੇ ਕੁਝ ਵੀ ਪੋਸਟ ਨਾ ਕਰਨ।
ਇਹ ਵੀ ਪੜ੍ਹੋ : ਸਵਾਲ ਪੁੱਛਣ 'ਤੇ ਗੁੱਸੇ 'ਚ ਆਏ ਸਾਬਕਾ PM ਦੇ ਕਾਰ ਡਰਾਈਵਰ ਨੇ ਮਹਿਲਾ ਪੱਤਰਕਾਰ 'ਤੇ ਥੁੱਕਿਆ, ਵੀਡੀਓ ਵਾਇਰਲ
ਹਾਲਾਂਕਿ, ਜਦੋਂ ਕੈਨੇਡੀਅਨ ਦੂਤਘਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਭਾਰਤ ਅਤੇ ਕੈਨੇਡਾ ਦੇ ਵਿਗੜਦੇ ਕੂਟਨੀਤਕ ਸਬੰਧਾਂ ਵਿਚਾਲੇ ਭਾਰਤ ਸਰਕਾਰ ਨੇ ਮੰਗਲਵਾਰ ਨੂੰ ਇੱਥੇ ਸਥਿਤ ਇਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਅਗਲੇ 5 ਦਿਨਾਂ 'ਚ ਦੇਸ਼ ਛੱਡਣ ਲਈ ਕਿਹਾ ਹੈ।
ਭਾਰਤ 'ਚ ਕੈਨੇਡਾ ਦੇ ਹਾਈ ਕਮਿਸ਼ਨਰ (ਕੈਮਰਨ ਮੈਕੇ) ਨੂੰ ਮੰਗਲਵਾਰ ਨੂੰ ਸੰਮਨ ਪ੍ਰਾਪਤ ਹੋਏ, ਜਿਸ ਦੌਰਾਨ ਭਾਰਤ ਸਰਕਾਰ ਨੇ ਦੇਸ਼ ਵਿੱਚ ਮੌਜੂਦਾ ਸਮੇਂ 'ਚ ਤਾਇਨਾਤ ਇਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਆਪਣੇ ਫ਼ੈਸਲੇ ਤੋਂ ਜਾਣੂ ਕਰਵਾਇਆ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਬੋਰਡ ਨੇ ਸਰਟੀਫਿਕੇਟਾਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਡਿਪਲੋਮੈਟ ਨੂੰ ਅਧਿਕਾਰਤ ਤੌਰ ’ਤੇ ਅਗਲੇ 5 ਦਿਨਾਂ ਵਿੱਚ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਬਿਆਨ 'ਚ ਕਿਹਾ ਗਿਆ ਹੈ, "ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ 'ਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।" ਇਹ ਫ਼ੈਸਲਾ ਕੈਨੇਡੀਅਨ ਸਰਕਾਰ ਵੱਲੋਂ ਇਕ ਉੱਚ ਦਰਜੇ ਦੇ ਭਾਰਤੀ ਡਿਪਲੋਮੈਟ ਨੂੰ ਕੱਢਣ ਤੋਂ ਬਾਅਦ ਲਿਆ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8