ਭਾਰਤ ''ਚ ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

Thursday, Oct 27, 2022 - 03:30 PM (IST)

ਭਾਰਤ ''ਚ ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ (ਭਾਸ਼ਾ)- ਭਾਰਤ 'ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕੇ ਨੇ ਵੀਰਵਾਰ ਨੂੰ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਗਏ ਅਤੇ ਉੱਥੇ ਦੀਆਂ ਸਹੂਲਤਾਂ ਨੂੰ ਦੇਖਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਮੈਂਬਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੈਕੇ ਅਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਦੇ 2 ਹੋਰ ਅਧਿਕਾਰੀਆਂ ਨੇ ਵੀ ਲੰਗਰ ਹਾਲ ਦਾ ਦੌਰਾ ਕੀਤਾ ਅਤੇ ਗੁਰਦੁਆਰੇ 'ਚ ਕੋਰੋਨਾ ਸੰਬੰਧਤ ਸਹੂਲਤਾਂ ਦੀ ਜਾਣਕਾਰੀ ਲਈ।

PunjabKesari

ਡੀ.ਐੱਸ.ਜੀ.ਐੱਮ.ਸੀ. ਮੈਂਬਰ ਨੇ ਦੱਸਿਆ,''ਭਾਰਤ 'ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕੇ ਅਤੇ ਹੋਰ ਅਧਿਕਾਰੀਆਂ ਨੇ ਅੱਜ (ਵੀਰਵਾਰ) ਨੂੰ ਗੁਰਦੁਆਰਾ ਬੰਗਲਾ ਸਾਹਿਬ ਦਾ ਦੌਰਾ ਕੀਤਾ। ਮੈਕੇ ਗੁਰਦੁਆਰਾ 'ਚ ਮੌਜੂਦਾ ਸਹੂਲਤਾਂ ਤੋਂ ਪ੍ਰਭਾਵਿਤ ਹੋਏ, ਖ਼ਾਸ ਤੌਰ 'ਤੇ ਲੰਗਰ ਹਾਲ ਨੂੰ ਦੇਖ ਕੇ। ਉਨ੍ਹਾਂ ਨੇ ਸਾਡੇ ਵਲੋਂ ਇੱਥੇ ਪ੍ਰਦਾਨ ਕੀਤੀ ਜਾ ਰਹੀ ਕੋਰੋਨਾ ਸੰਬੰਧ ਸਹਾਇਤਾ ਸਮੇਤ ਹੋਰ ਸਹੂਲਤਾਂ ਦੀ ਵੀ ਜਾਣਕਾਰੀ ਪ੍ਰਾਪਤ ਕੀਤੀ।'' ਕੈਨੇਡਾ ਦੇ ਅਧਿਕਾਰੀਆਂ ਨੇ ਡੀ.ਐੱਸ.ਜੀ.ਐੱਮ.ਸੀ. ਮੁਖੀ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੀ ਮੌਜੂਦ ਸਨ।

PunjabKesari


author

DIsha

Content Editor

Related News