ਕੈਨੇਡੀਅਨ ਆਗੂ ਜਗਮੀਤ ਸਿੰਘ ਨੇ ਭਾਰਤ 'ਚ ਮੁਸਲਮਾਨਾਂ ਨੂੰ ਲੈ ਕੇ ਜਤਾਈ ਚਿੰਤਾ, PM ਮੋਦੀ ਨੂੰ ਕੀਤੀ ਅਪੀਲ
Friday, Apr 15, 2022 - 11:43 AM (IST)
ਇੰਟਰਨੈਸ਼ਨਲ ਡੈਸਕ: ਭਾਰਤ ਵਿਚ ਰਾਮਨੌਮੀ ਮੌਕੇ ਕਈ ਸ਼ਹਿਰਾਂ ਅਤੇ ਕਸਬਿਆਂ ਵਿਚ ਭੜਕੀ ਹਿੰਸਾ ਮਗਰੋਂ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਦੇਸ਼ ਵਿਚ ਘੱਟ ਗਿਣਤੀ ਭਾਈਚਾਰੇ ਖ਼ਿਲਾਫ਼ ਵਧਦੇ ਖ਼ਤਰੇ 'ਤੇ ਚਿੰਤਾ ਜ਼ਾਹਰ ਕੀਤੀ ਹੈ। ਭਾਰਤੀ ਮੂਲ ਦੇ ਕੈਨੇਡੀਅਨ ਨੇਤਾ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਮੁਸਲਿਮ ਵਿਰੋਧੀ ਭਾਵਨਾ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਚੀਨ ਦੀ ਕਰਤੂਤ : ਪਾਕਿ ਦੀ ਲੈਬ ’ਚ ਬਣਾ ਰਿਹੈ ਕੋਰੋਨਾ ਤੋਂ ਵੀ ਘਾਤਕ ਜੈਵਿਕ ਹਥਿਆਰ
ਜਗਮੀਤ ਸਿੰਘ ਨੇ ਬੀਤੇ ਦਿਨ ਆਪਣੇ ਅਧਿਕਾਰਤ ਟਵਿਟਰ ਹੈਂਡਲ 'ਤੇ ਟਵੀਟ ਕਰਦੇ ਹੋਏ ਲਿਖਿਆ, 'ਮੈਂ ਭਾਰਤ ਵਿਚ ਮੁਸਲਿਮ ਭਾਈਚਾਰੇ ਦੇ ਖ਼ਿਲਾਫ਼ ਹਿੰਸਾ ਦੀਆਂ ਤਸਵੀਰਾਂ ਅਤੇ ਵੀਡੀਓ ਦੇਖ ਕੇ ਬਹੁਤ ਪਰੇਸ਼ਾਨ ਹਾਂ। ਮੋਦੀ ਸਰਕਾਰ ਨੂੰ ਮੁਸਲਿਮ ਵਿਰੋਧੀ ਭਾਵਨਾਵਾਂ ਨੂੰ ਰੋਕਣਾ ਚਾਹੀਦਾ ਹੈ। ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ। ਕੈਨੇਡਾ ਹਰ ਥਾਂ ਸ਼ਾਂਤੀ ਸਥਾਪਤ ਕਰਨ ਲਈ ਮਜ਼ਬੂਤ ਭੂਮਿਕਾ ਨਿਭਾ ਸਕਦਾ ਹੈ।'
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।