ਕੈਨੇਡਾ ਦੇ ਮੰਤਰੀ ਸੰਘਾ ਨੇ ਕੀਤੀ ਭਾਰਤੀ ਸਟੀਲ ਮੰਤਰੀ ਨਾਲ ਮੁਲਾਕਾਤ

07/22/2017 1:55:43 AM

ਨਵੀਂ ਦਿੱਲੀ— ਬਰੈਂਪਟਨ ਦੇ ਸੰਸਦ ਮੈਂਬਰ ਰਮੇਸ਼ ਸੰਘਾ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਯੂਨੀਅਨ ਮਨਿਸਟ੍ਰੀ ਆਫ ਸਟੀਲ ਬੀਰੇਂਦਰ ਸਿੰਘ ਨਾਲ ਮੁਸਾਕਾਤ ਕੀਤੀ। ਮੰਤਰੀ ਬੀਰੇਂਦਰ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਮੁਲਾਕਾਤ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ।
ਇਸ ਮੌਕੇ ਦੋਵਾਂ ਵਿਚਾਲੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਹੈ। ਸ਼ੁਰੂਆਤੀ ਖਬਰਾਂ ਮੁਤਾਬਕ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ 'ਤੇ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਮੇਸ਼ ਸੰਘਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਕੈਪਟਨ ਅਮਰਿੰਦਰ ਤੇ ਸੰਘਾ ਨੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਇਸ ਦੌਰਾਨ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਵਿਦੇਸ਼ਾਂ 'ਚ ਰਹਿ ਰਹੇ ਭਾਰਤੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗੀ।