ਅਹਿਮਦਾਬਾਦ ਜਹਾਜ਼ ਹਾਦਸੇ ''ਤੇ ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਪ੍ਰਗਟਾਇਆ ਦੁੱਖ
Thursday, Jun 12, 2025 - 07:39 PM (IST)

ਓਟਾਵਾ (ਭਾਸ਼ਾ)- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਉਹ ਅਹਿਮਦਾਬਾਦ ਵਿੱਚ ਵਾਪਰੇ ਜਹਾਜ਼ ਹਾਦਸੇ ਬਾਰੇ ਜਾਣ ਕੇ "ਬਹੁਤ ਦੁੱਖ" ਮਹਿਸੂਸ ਕਰਦੇ ਹਨ, ਜਿਸ ਵਿੱਚ ਇੱਕ ਕੈਨੇਡੀਅਨ ਨਾਗਰਿਕ ਸਮੇਤ 242 ਲੋਕ ਸਵਾਰ ਸਨ। ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਬੋਇੰਗ 787 ਡ੍ਰੀਮਲਾਈਨਰ (AI171) ਟੇਕਆਫ ਤੋਂ ਤੁਰੰਤ ਬਾਅਦ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 169 ਭਾਰਤੀ, 53 ਬ੍ਰਿਟਿਸ਼, ਇੱਕ ਕੈਨੇਡੀਅਨ ਅਤੇ ਸੱਤ ਪੁਰਤਗਾਲੀ ਨਾਗਰਿਕ ਸਵਾਰ ਸਨ।
ਪੜ੍ਹੋ ਇਹ ਅਹਿਮ ਖ਼ਬਰ- Air India plane crash ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਵਿਸ਼ਵ ਨੇਤਾਵਾਂ ਨੇ ਜਤਾਈ ਹਮਦਰਦੀ
ਕਾਰਨੀ ਨੇ 'X' 'ਤੇ ਇੱਕ ਪੋਸਟ ਵਿੱਚ ਕਿਹਾ, "ਮੈਂ ਲੰਡਨ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੇ ਅਹਿਮਦਾਬਾਦ ਵਿੱਚ ਹਾਦਸੇ ਦੀ ਖ਼ਬਰ ਸੁਣ ਕੇ ਹੈਰਾਨ ਹਾਂ।" ਉਨ੍ਹਾਂ ਕਿਹਾ, "ਮੇਰੀ ਸੰਵੇਦਨਾ ਜਹਾਜ਼ ਵਿੱਚ ਸਵਾਰ ਸਾਰੇ ਲੋਕਾਂ ਦੇ ਅਜ਼ੀਜ਼ਾਂ ਨਾਲ ਹੈ। ਕੈਨੇਡੀਅਨ ਟਰਾਂਸਪੋਰਟ ਅਧਿਕਾਰੀ ਆਪਣੇ ਹਮਰੁਤਬਾ ਨਾਲ ਨੇੜਲੇ ਸੰਪਰਕ ਵਿੱਚ ਹਨ ਅਤੇ ਮੈਂ ਨਿਯਮਿਤ ਤੌਰ 'ਤੇ ਇਸ ਦੁਖਾਂਤ ਬਾਰੇ ਜਾਣਕਾਰੀ ਲੈ ਰਿਹਾ ਹਾਂ।" ਇੱਥੇ ਦੱਸ ਦਈਏ ਕਿ ਯੂ.ਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਤੇ ਹੋਰ ਵਿਸ਼ਵ ਨੇਤਾਵਾਂ ਨੇ ਵੀ ਇਸ ਹਾਦਸੇ 'ਤੇ ਆਪਣੀ ਹਮਦਰਦੀ ਪ੍ਰਗਟਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।