ਕੈਨੇਡੀਅਨ PM ਜਸਟਿਨ ਟਰੂਡੋ ਦੇ ਜਹਾਜ਼ 'ਚ ਆਈ ਤਕਨੀਕੀ ਖਰਾਬੀ, ਦਿੱਲੀ ਤੋਂ ਹੋਣਾ ਸੀ ਰਵਾਨਾ

Monday, Sep 11, 2023 - 12:23 AM (IST)

ਕੈਨੇਡੀਅਨ PM ਜਸਟਿਨ ਟਰੂਡੋ ਦੇ ਜਹਾਜ਼ 'ਚ ਆਈ ਤਕਨੀਕੀ ਖਰਾਬੀ, ਦਿੱਲੀ ਤੋਂ ਹੋਣਾ ਸੀ ਰਵਾਨਾ

ਨਵੀਂ ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਜਹਾਜ਼ 'ਚ ਤਕਨੀਕੀ ਖਰਾਬੀ ਆ ਗਈ ਹੈ। ਜਹਾਜ਼ ਦੀ ਸਮੱਸਿਆ ਦਾ ਹੱਲ ਹੋਣ ਤੱਕ ਕੈਨੇਡੀਅਨ ਵਫ਼ਦ ਭਾਰਤ 'ਚ ਰਹੇਗਾ। ਫਿਲਹਾਲ ਜਹਾਜ਼ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਇੰਜੀਨੀਅਰਿੰਗ ਟੀਮ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਵਿਸ਼ੇਸ਼ ਜਹਾਜ਼ ਉਡਾਣ ਭਰ ਸਕੇਗਾ। ਇੰਜੀਨੀਅਰਾਂ ਦਾ ਕਹਿਣਾ ਹੈ ਕਿ ਜਹਾਜ਼ 'ਚ ਆਈ ਖਰਾਬੀ ਰਾਤੋ-ਰਾਤ ਠੀਕ ਨਹੀਂ ਕੀਤੀ ਜਾ ਸਕਦੀ।

ਇਹ ਵੀ ਪੜ੍ਹੋ : ...ਜਦੋਂ ਬਾਈਡੇਨ ਦੇ ਕਾਫਲੇ ਦਾ ਡਰਾਈਵਰ ਪਹੁੰਚ ਗਿਆ ਕ੍ਰਾਊਨ ਪ੍ਰਿੰਸ UAE ਦੇ ਹੋਟਲ, ਜਾਣੋ ਫਿਰ ਕੀ ਹੋਇਆ

ਦਿੱਲੀ ਦੇ ਹਵਾਈ ਅੱਡੇ ਦੇ ਸੂਤਰਾਂ ਅਨੁਸਾਰ, "ਕੈਨੇਡੀਅਨ ਪ੍ਰਧਾਨ ਮੰਤਰੀ ਦੇ ਇਕ ਵਿਸ਼ੇਸ਼ ਜਹਾਜ਼ ਵਿੱਚ ਤਕਨੀਕੀ ਖਰਾਬੀ ਪੈਦਾ ਹੋ ਗਈ ਹੈ ਅਤੇ ਉਹ ਉਡਾਣ ਭਰਨ ਵਾਲਾ ਨਹੀਂ ਹੈ।" ਕੈਨੇਡੀਅਨ ਪੀਐੱਮ ਟਰੂਡੋ ਅਤੇ ਉਨ੍ਹਾਂ ਦਾ ਪੂਰਾ ਵਫ਼ਦ ਭਾਰਤ ਵਿੱਚ ਜੀ-20 ਸੰਮੇਲਨ 'ਚ ਸ਼ਾਮਲ ਹੋਇਆ ਸੀ ਅਤੇ 2 ਦਿਨਾਂ ਦੇ ਦੌਰੇ ਤੋਂ ਬਾਅਦ ਵਾਪਸ ਕੈਨੇਡਾ ਲਈ ਉਡਾਣ ਭਰਨ ਵਾਲਾ ਸੀ ਪਰ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਨੂੰ ਦਿੱਲੀ ਵਿੱਚ ਹੀ ਰੁਕਣਾ ਪਿਆ।

ਇਹ ਵੀ ਪੜ੍ਹੋ : ਠਾਣੇ 'ਚ ਵਾਪਰਿਆ ਹਾਦਸਾ, 40 ਮੰਜ਼ਿਲਾ ਇਮਾਰਤ ਤੋਂ ਡਿੱਗੀ ਲਿਫਟ, 6 ਲੋਕਾਂ ਦੀ ਦਰਦਨਾਕ ਮੌਤ

ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦਾ ਪੂਰਾ ਵਫ਼ਦ ਬਦਲਵੇਂ ਪ੍ਰਬੰਧ ਕੀਤੇ ਜਾਣ ਤੱਕ ਭਾਰਤ ਵਿੱਚ ਹੀ ਰਹੇਗਾ। ਜਸਟਿਨ ਟਰੂਡੋ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਸ਼ੁੱਕਰਵਾਰ ਨੂੰ ਭਾਰਤ ਪਹੁੰਚੇ। 2 ਰੋਜ਼ਾ ਜੀ-20 ਨੇਤਾਵਾਂ ਦੇ ਸਿਖਰ ਸੰਮੇਲਨ ਦੀ ਸਮਾਪਤੀ 'ਤੇ ਟਰੂਡੋ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਕੈਨੇਡਾ ਲਈ ਮਹੱਤਵਪੂਰਨ ਭਾਈਵਾਲ ਹੈ ਅਤੇ ਅਸੀਂ ਇਸ ਦਿਸ਼ਾ 'ਚ ਕੰਮ ਕਰਨਾ ਜਾਰੀ ਰੱਖਾਂਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News