26 ਨੂੰ ਭਾਰਤ ਆਉਣਗੇ ਕੈਨੇਡੀਅਨ PM ! ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮੁੜ ਲੀਹ ''ਤੇ ਲਿਆਉਣ ''ਤੇ ਹੋਵੇਗੀ ਚਰਚਾ
Tuesday, Feb 24, 2026 - 11:11 AM (IST)
ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਸਖ਼ਤ ਟੈਰਿਫ਼ ਨੀਤੀ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਵਿਚਕਾਰ, ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਦੇਸ਼ ਦੀ ਆਰਥਿਕਤਾ ਨੂੰ ਬਚਾਉਣ ਲਈ ਏਸ਼ੀਆਈ ਦੇਸ਼ਾਂ ਵੱਲ ਕਦਮ ਵਧਾਏ ਹਨ। ਪ੍ਰਧਾਨ ਮੰਤਰੀ ਕਾਰਨੀ 26 ਫਰਵਰੀ ਨੂੰ ਭਾਰਤ 'ਤੇ ਆ ਰਹੇ ਹਨ, ਜਿੱਥੇ ਉਹ ਮੁੰਬਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਕਾਰੋਬਾਰੀ ਦਿੱਗਜਾਂ ਨਾਲ ਮੁਲਾਕਾਤ ਕਰਨਗੇ।
ਕੈਨੇਡਾ ਆਪਣੇ ਵਪਾਰ ਨੂੰ ਸਿਰਫ਼ ਅਮਰੀਕਾ 'ਤੇ ਨਿਰਭਰ ਨਹੀਂ ਰੱਖਣਾ ਚਾਹੁੰਦਾ। ਕਾਰਨੀ ਦਾ ਟੀਚਾ ਅਗਲੇ ਦਹਾਕੇ ਵਿੱਚ ਗੈਰ-ਅਮਰੀਕੀ ਦੇਸ਼ਾਂ ਨੂੰ ਹੋਣ ਵਾਲੀ ਬਰਾਮਦ ਨੂੰ ਦੁੱਗਣਾ ਕਰਨਾ ਹੈ। ਭਾਰਤ 2024 ਵਿੱਚ ਕੈਨੇਡਾ ਦਾ 7ਵਾਂ ਸਭ ਤੋਂ ਵੱਡਾ ਵਪਾਰਕ ਭਾਈਵਾਲ ਰਿਹਾ ਹੈ।
ਇਹ ਵੀ ਪੜ੍ਹੋ- ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ
ਜ਼ਿਕਰਯੋਗ ਹੈ ਕਿ ਸਾਲ 2023 ਵਿੱਚ ਵੈਨਕੂਵਰ 'ਚ ਇਕ ਗੁਰੂਘਰ ਨੇੜੇ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧ ਕਾਫੀ ਖਰਾਬ ਹੋ ਗਏ ਸਨ। ਪਰ ਪਿਛਲੇ ਸਾਲ ਤੋਂ ਦੋਵਾਂ ਦੇਸ਼ਾਂ ਨੇ ਵਪਾਰਕ ਗੱਲਬਾਤ ਨੂੰ ਦੁਬਾਰਾ ਸ਼ੁਰੂ ਕਰਨ ਵੱਲ ਕਦਮ ਵਧਾਏ ਹਨ। ਇਸ ਦੌਰਾਨ ਰਾਸ਼ਟਰਪਤੀ ਟਰੰਪ ਵੱਲੋਂ ਕੈਨੇਡਾ ਨੂੰ '51ਵਾਂ ਸੂਬਾ' ਕਹਿਣ ਅਤੇ 100 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਤੋਂ ਬਾਅਦ ਕੈਨੇਡਾ ਹੁਣ ਭਾਰਤ ਵਰਗੇ ਭਰੋਸੇਯੋਗ ਬਾਜ਼ਾਰਾਂ ਦੀ ਭਾਲ ਕਰ ਰਿਹਾ ਹੈ।
ਭਾਰਤ ਤੋਂ ਬਾਅਦ ਕਾਰਨੀ ਆਸਟ੍ਰੇਲੀਆ ਅਤੇ ਜਾਪਾਨ ਵੀ ਜਾਣਗੇ। ਆਸਟ੍ਰੇਲੀਆ ਵਿੱਚ ਉਹ ਉੱਥੋਂ ਦੀ ਸੰਸਦ ਨੂੰ ਵੀ ਸੰਬੋਧਨ ਕਰਨਗੇ, ਜੋ ਕਿ 20 ਸਾਲਾਂ ਵਿੱਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਲਈ ਪਹਿਲਾ ਅਜਿਹਾ ਮੌਕਾ ਹੋਵੇਗਾ। ਭਾਰਤ-ਕੈਨੇਡਾ ਸਬੰਧਾਂ ਤੇ ਵਪਾਰਕ ਪੱਖੋਂ ਵੀ ਕਾਰਨੀ ਦਾ ਭਾਰਤ ਦੌਰਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
