ਟਰੂਡੋ ਪਰਿਵਾਰ ਨੇ ਏਅਰਪੋਰਟ ਪਹੁੰਚਦਿਆਂ ਹੀ ਜਿੱਤਿਆ ਭਾਰਤੀਆਂ ਦਾ ਦਿਲ

02/17/2018 8:55:41 PM

ਨਵੀਂ ਦਿੱਲੀ (ਏਜੰਸੀ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਪਹੁੰਚ ਚੁੱਕੇ ਹਨ। ਭਾਰਤ ਪਹੁੰਚਦਿਆਂ ਹੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪੂਰੇ ਪਰਿਵਾਰਕ ਮੈਂਬਰਾਂ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਜਹਾਜ਼ ਵਿਚੋਂ ਉਤਰਦੇ ਸਮੇਂ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਸਵਾਗਤ ਲਈ ਆਏ ਲੋਕਾਂ ਨੂੰ ਹੱਥ ਜੋੜ ਕੇ ਨਮਸਕਾਰ ਕੀਤਾ। ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕਰਨ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਹੋਰ ਅਧਿਕਾਰੀ ਉਥੇ ਪਹੁੰਚੇ ਹੋਏ ਸਨ।
PunjabKesari
ਇਸ ਦੌਰਾਨ ਏਅਰਪੋਰਟ ਉੱਤੇ ਇਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਜਸਟਿਨ ਟਰੂਡੋ ਦੇ ਸਭ ਤੋਂ ਛੋਟੇ ਬੇਟੇ ਹੈਡਰਿਨ ਟਰੂਡੋ ਦੇ ਛੋਟੇ-ਛੋਟੇ ਹੱਥਾਂ ਵਿਚ ਫੁੱਲਾਂ ਦਾ ਗੁਲਦਸਤਾ ਫੜਿਆ ਹੋਇਆ ਸੀ ਅਤੇ ਉਹ ਪਰਿਵਾਰ ਵਿਚ ਸਭ ਤੋਂ ਅੱਗੇ ਤੁਰਿਆ ਜਾ ਰਿਹਾ ਸੀ, ਜਿਸ ਨੂੰ ਫੋਟੋਗ੍ਰਾਫਰਾਂ ਨੇ ਆਪਣੇ ਕੈਮਰੇ ਵਿਚ ਕੈਦ ਕਰ ਲਿਆ। ਟਰੂਡੋ ਦੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਜਸਟਿਨ ਟਰੂਡੋ ਆਪਣੇ 7 ਦਿਨਾਂ ਦੇ ਦੌਰੇ ਉੱਤੇ ਭਾਰਤ ਆਏ ਹਨ, ਜਿਸ ਦੌਰਾਨ ਉਹ ਆਗਰਾ, ਅੰਮ੍ਰਿਤਸਰ, ਅਹਿਮਦਾਬਾਦ ਅਤੇ ਮੁੰਬਈ ਦਾ ਦੌਰਾ ਕਰਨਗੇ।

PunjabKesari
PunjabKesari
PunjabKesari
PunjabKesari


Related News