ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ਨੇ ਖੋਲ੍ਹੀ ਟਰੂਡੋ ਦੀ ਪੋਲ, ਨਹੀਂ ਮਿਲਿਆ ਨਿੱਝਰ ਦੇ ਕਤਲ ਤੇ ਭਾਰਤ ਵਿਚਾਲੇ ਸਬੰਧ
Thursday, Jan 30, 2025 - 10:57 AM (IST)
ਓਟਾਵਾ (ਭਾਸ਼ਾ)- ਕੈਨੇਡੀਅਨ ਕਮਿਸ਼ਨ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਇਹ ਸਾਬਿਤ ਨਹੀਂ ਹੋਇਆ ਹੈ ਕਿ ਕੈਨੇਡੀਅਨ ਸਿੱਖ ਕਾਰਕੁੰਨ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਕਿਸੇ ਹੋਰ ਦੇਸ਼ ਨਾਲ ਕੋਈ ਠੋਸ ਸਬੰਧ ਹੈ। ਇਸ ਰਿਪੋਰਟ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦੋਸ਼ਾਂ ਨੂੰ ਦਰਕਿਨਾਰ ਕਰ ਦਿੱਤਾ ਹੈ, ਜਿਨ੍ਹਾਂ ’ਚ ਉਨ੍ਹਾਂ ਨੇ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ।
ਇਹ ਵੀ ਪੜ੍ਹੋ: 64 ਲੋਕਾਂ ਨੂੰ ਲਿਜਾ ਰਿਹਾ ਅਮਰੀਕਨ ਏਅਰਲਾਈਨ ਦਾ ਜਹਾਜ਼ ਕਰੈਸ਼, 2 ਲਾਸ਼ਾਂ ਬਰਾਮਦ, ਬਚਾਅ ਕਾਰਜ ਜਾਰੀ
ਦਰਅਸਲ ਸਤੰਬਰ 2023 ’ਚ ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਕੋਲ ਪੱਕੇ ਸਬੂਤ ਹਨ ਕਿ ਜੂਨ 2023 ’ਚ ਬ੍ਰਿਟਿਸ਼ ਕੋਲੰਬੀਆ ’ਚ ਨਿੱਝਰ ਦੇ ਕਤਲ ’ਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਸਨ। ‘ਫੈੱਡਰਲ ਚੋਣ ਪ੍ਰਕਿਰਿਆਵਾਂ ਤੇ ਜਮਹੂਰੀ ਸੰਸਥਾਵਾਂ ਵਿਚ ਵਿਦੇਸ਼ੀ ਦਖਲਅੰਦਾਜ਼ੀ ਦੀ ਜਨਤਕ ਜਾਂਚ ਰਿਪੋਰਟ ਮੰਗਲਵਾਰ ਨੂੰ ਜਾਰੀ ਕੀਤੀ ਗਈ। ਰਿਪੋਰਟ ’ਚ ਕਮਿਸ਼ਨਰ ਮੈਰੀ-ਜੋਸੇ ਹਾਗ ਨੇ ਕਿਹਾ ਕਿ ਦੇਸ਼ ਦੇ ਹਿੱਤਾਂ ਦੇ ਉਲਟ ਫੈਸਲੇ ਲੈਣ ਵਾਲਿਆਂ ਨੂੰ ਸਜ਼ਾ ਦੇਣ ਲਈ ਗਲਤ ਜਾਣਕਾਰੀ ਦੀ ਵਰਤੋਂ ਬਦਲੇ ਦੀ ਰਣਨੀਤੀ ਵਜੋਂ ਕੀਤੀ ਜਾਂਦੀ ਹੈ।’
ਇਸ 123 ਪੰਨਿਆਂ ਦੀ ਰਿਪੋਰਟ ਵਿੱਚ 6 ਭਾਰਤੀ ਡਿਪਲੋਮੈਟਾਂ ਨੂੰ ਕੱਢਣ ਦਾ ਵੀ ਜ਼ਿਕਰ ਹੈ। ਇਸ ਵਿੱਚ ਕਿਹਾ ਗਿਆ ਹੈ, "ਅਕਤੂਬਰ 2024 ਵਿੱਚ ਕੈਨੇਡਾ ਨੇ 6 ਭਾਰਤੀ ਡਿਪਲੋਮੈਟਾਂ ਅਤੇ ਕੌਂਸਲਰ ਅਧਿਕਾਰੀਆਂ ਨੂੰ ਕੱਢ ਦਿੱਤਾ ਸੀ...।" ਇਸ ਮਗਰੋਂ ਭਾਰਤ ਨੇ ਵੀ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਧੀ ਵੀਡੀਓ ਬਣਾ ਕੇ ਕਰਦੀ ਸੀ ਸੋਸ਼ਲ ਮੀਡੀਆ 'ਤੇ ਅਪਲੋਡ, ਪਿਓ ਨੇ ਮਾਰ'ਤਾ ਜਾਨੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8