ਜਾਨਲੇਵਾ ਸਾਬਿਤ ਹੋਈ ਗਰਮੀ ! ਨਹਿਰ ''ਚ ਨਹਾਉਣ ਗਏ 4 ਦੋਸਤਾਂ ਨਾਲ ਵਾਪਰਿਆ ਭਾਣਾ, ਹੋ ਗਈ ਮੌਤ
Tuesday, Jun 10, 2025 - 01:42 PM (IST)

ਸਹਾਰਨਪੁਰ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਨਹਿਰ 'ਚ ਨਹਾਉਣ ਗਏ 4 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗੋਤਾਖੋਰਾਂ ਦੀ ਮਦਦ ਨਾਲ ਚਾਰਾਂ ਦੀਆਂ ਲਾਸ਼ਾਂ ਨਹਿਰ 'ਚੋਂ ਕੱਢ ਲਈਆਂ ਗਈਆਂ। ਪੁਲਸ ਸੁਪਰਡੈਂਟ (ਐੱਸਪੀ) ਦਿਹਾਤੀ ਸਾਗਰ ਜੈਨ ਨੇ ਦੱਸਿਆ ਕਿ ਸੋਮਵਾਰ ਨੂੰ ਸਹਾਰਨਪੁਰ ਦੇ ਥਾਣਾ ਦੇਹਤ ਕੋਤਵਾਲੀ ਅਧੀਨ ਪੂਰਬੀ ਯਮੁਨਾ ਨਹਿਰ 'ਚ ਚਾਰ ਦੋਸਤ ਨਵਾਬਗੰਜ ਵਾਸੀ ਜ਼ੁਬੈਰ (34), ਕਲੀਮ (35), ਅਦਨਾਨ (20) ਅਤੇ ਸਾਕਿਬ (22) ਨਹਾਉਣ ਗਏ ਸਨ। ਉਨ੍ਹਾਂ ਦੱਸਿਆ ਕਿ ਨਹਾਉਂਦੇ ਸਮੇਂ ਇਹ ਚਾਰੇ ਦੋਸਤ ਡੁੱਬਣ ਲੱਗ ਪਏ। ਉਨ੍ਹਾਂ ਦੀ ਆਵਾਜ਼ ਸੁਣ ਕੇ ਨੇੜੇ-ਤੇੜੇ ਦੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਦੇ ਹੀ ਗੋਤਾਖੋਰ ਵੀ ਮੌਕੇ 'ਤੇ ਪਹੁੰਚੇ ਅਤੇ ਪਾਣੀ 'ਚ ਡੁੱਬੇ ਨੌਜਵਾਨਾਂ ਦੀ ਭਾਲ ਸ਼ੁਰੂ ਕੀਤੀ। ਐੱਸਪੀ ਨੇ ਦੱਸਿਆ ਕਿ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਚਾਰੇ ਲਾਸ਼ਾਂ ਬਾਹਰ ਕੱਢੀਆਂ ਗਈਆਂ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਵਲੋਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਨ 'ਤੇ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਸਹਾਰਨਪੁਰ ਜ਼ਿਲ੍ਹੇ 'ਚ ਨਹਿਰ 'ਚ ਨਹਾਉਣ ਦੌਰਾਨ ਹੋਏ ਹਾਦਸੇ ਦਾ ਨੋਟਿਸ ਲਿਆ ਅਤੇ ਮ੍ਰਿਤਕਾਂ ਦੇ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8