ਬੈਂਕ ''ਚ 3000 ਅਹੁਦਿਆਂ ''ਤੇ ਨਿਕਲੀ ਭਰਤੀ, ਜਲਦੀ ਕਰੋ ਅਪਲਾਈ

Thursday, Sep 19, 2024 - 11:28 AM (IST)

ਨਵੀਂ ਦਿੱਲੀ- ਬੈਂਕ ਵਿਚ ਸਰਕਾਰੀ ਨੌਕਰੀ ਕਰਨ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਕੇਨਰਾ ਬੈਂਕ ਸੁਨਹਿਰੀ ਮੌਕਾ ਲੈ ਕੇ ਆਇਆ ਹੈ। ਕੇਨਰਾ ਬੈਂਕ ਨੇ ਗਰੈਜੂਏਟ ਅਪ੍ਰੈਂਟਿਸ ਦੀਆਂ ਬੰਪਰ ਭਰਤੀਆਂ ਨਿਕਲੀਆਂ ਹਨ। ਕੇਨਰਾ ਬੈਂਕ ਦੀ ਇਸ ਭਰਤੀ ਲਈ 21 ਸਤੰਬਰ ਤੋਂ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਉੱਥੇ ਹੀ ਫਾਰਮ ਭਰਨ ਦੀ ਆਖ਼ਰੀ ਤਾਰੀਖ਼ 4 ਅਕਤੂਬਰ 2024 ਹੈ। ਉਮੀਦਵਾਰ ਬੈਂਕ ਦੀ ਅਧਿਕਾਰਤ ਵੈੱਬਸਾਈਟ canarabank.com 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। 

ਵਿਦਿਅਕ ਯੋਗਤਾ

ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਬੈਂਕ ਦੀ ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਟ ਹੋਣਾ ਜ਼ਰੂਰੀ ਹੈ। 

ਉਮਰ ਹੱਦ

ਇਸ ਤੋਂ ਇਲਾਵਾ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ 28 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ, ਨਿਯਮਾਂ ਅਨੁਸਾਰ ਰਾਖਵੀਆਂ ਸ਼੍ਰੇਣੀਆਂ ਨੂੰ ਵੱਧ ਤੋਂ ਵੱਧ ਉਮਰ ਵਿਚ ਛੋਟ ਦਿੱਤੀ ਗਈ ਹੈ। ਇਸ ਬੈਂਕ ਭਰਤੀ ਲਈ ਉਮਰ ਦੀ ਗਣਨਾ 1 ਸਤੰਬਰ 2024 ਨੂੰ ਕੀਤੀ ਜਾਵੇਗੀ।

ਕਿਵੇਂ ਕਰੀਏ ਅਪਲਾਈ

ਕੇਨਰਾ ਬੈਂਕ ਦੇ ਅਪ੍ਰੈਂਟਿਸ ਅਹੁਦਿਆਂ 'ਤੇ ਸਿਰਫ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ, ਅਜਿਹਾ ਕਰਨ ਲਈ ਤੁਹਾਨੂੰ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸ ਭਰਤੀ ਜ਼ਰੀਏ ਕੁੱਲ 3000 ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਨਿਯੁਕਤੀ ਹੋਵੇਗੀ। 

ਚੋਣ ਕਿਵੇਂ ਹੋਵੇਗੀ

ਇਨ੍ਹਾਂ ਅਸਾਮੀਆਂ 'ਤੇ ਚੋਣ ਲਈ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੀਖਿਆ ਨਹੀਂ ਦੇਣੀ ਪਵੇਗੀ, ਸਗੋਂ ਉਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਮੈਰਿਟ ਉਨ੍ਹਾਂ ਵਲੋਂ ਜਮ੍ਹਾ ਕੀਤੇ ਗਏ ਦਸਤਾਵੇਜ਼ਾਂ ਦੇ ਅਧਾਰ 'ਤੇ ਬਣਾਈ ਜਾਵੇਗੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਭਾਸ਼ਾ ਦਾ ਟੈਸਟ ਵੀ ਦੇਣਾ ਹੋਵੇਗਾ ਅਤੇ ਦਸਤਾਵੇਜ਼ ਤਸਦੀਕ ਪ੍ਰਕਿਰਿਆ 'ਚੋਂ ਲੰਘਣਾ ਹੋਵੇਗਾ।

ਅਰਜ਼ੀ ਫੀਸ 

ਕੇਨਰਾ ਬੈਂਕ ਦੇ ਅਪ੍ਰੈਂਟਿਸ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 500 ਰੁਪਏ ਅਰਜ਼ੀ ਫ਼ੀਸ ਦੇਣੀ ਹੋਵੇਗੀ। SC, ST, PH ਸ਼੍ਰੇਣੀ ਦੇ ਉਮੀਦਵਾਰਾਂ ਨੂੰ ਫੀਸ ਨਹੀਂ ਦੇਣੀ ਪੈਂਦੀ। ਇਹ ਵੀ ਨੋਟ ਕਰੋ ਕਿ ਅਰਜ਼ੀ ਫੀਸ ਦਾ ਭੁਗਤਾਨ ਸਿਰਫ਼ ਆਨਲਾਈਨ ਹੀ ਕੀਤਾ ਜਾ ਸਕਦਾ ਹੈ। ਕਿਸੇ ਹੋਰ ਸਾਧਨਾਂ ਰਾਹੀਂ ਕੀਤਾ ਭੁਗਤਾਨ ਸਵੀਕਾਰ ਨਹੀਂ ਕੀਤਾ ਜਾਵੇਗਾ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


 


Tanu

Content Editor

Related News