ਬੇਟੀ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਕੀਤੀ ਰੱਦ, ਹੀਰਾ ਵਪਾਰੀ ਨੇ ਸ਼ਹੀਦਾਂ ਲਈ ਦਾਨ ਕੀਤੇ 11 ਲੱਖ ਰੁਪਏ

02/16/2019 4:26:16 PM

ਸੂਰਤ-ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਦੇਸ਼ ਭਰ 'ਚ ਨਿੰਦਿਆ ਕੀਤੀ ਜਾ ਰਹੀ ਹੈ। ਦੇਸ਼ ਭਰ ਦੇ ਲੋਕ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਘੜੀ 'ਚ ਹਮਦਰਦੀ ਜੁਟਾ ਰਹੇ ਹਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਵੀ ਕਰ ਰਹੇ ਹਨ। ਇਸੇ ਤਰ੍ਹਾਂ ਹੀ ਪੁਲਵਾਮਾ ਹਮਲੇ ਨੂੰ ਲੈ ਕੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਗੁਜਰਾਤ 'ਚ ਸੂਰਤ ਦੇ ਇਕ 'ਹੀਰਾ ਵਪਾਰੀ' ਨੇ ਅਜਿਹਾ ਕੰਮ ਕੀਤਾ ਹੈ, ਜੋ ਕਿ ਹੈਰਾਨ ਕਰਨ ਵਾਲਾ ਹੈ। ਸ਼ਹੀਦਾਂ ਦੇ ਲਈ ਉਨ੍ਹਾਂ ਨੇ ਆਪਣੀ ਬੇਟੀ ਦੀ ਰਿਸੈਪਸ਼ਨ ਪਾਰਟੀ ਵੀ ਰੱਦ ਕਰ ਦਿੱਤੀ ਹੈ।

ਸੂਰਤ ਦੇ ਦੇਵਸ਼ੀ ਮਾਣਕ (ਹੀਰਾ ਵਪਾਰੀ) ਪਰਿਵਾਰ ਦੀ ਬੇਟੀ ਅਮੀ ਦਾ ਵਿਆਹ ਸ਼ੁੱਕਰਵਾਰ ਨੂੰ ਸੀ ਪਰ ਹੀਰਾ ਵਪਾਰੀ ਨੇ ਵਿਆਹ ਤੋਂ ਬਾਅਦ ਕੀਤੀ ਜਾਣ ਵਾਲੀ ਰਿਸੈਪਸ਼ਨ ਪਾਰਟੀ ਰੱਦ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਦੀ ਜਾਣਕਾਰੀ ਆਪਣੇ ਰਿਸ਼ਤੇਦਾਰਾਂ ਅਤੇ ਸਾਕ- ਸੰਬੰਧੀਆਂ ਨੂੰ ਦਿੱਤੀ। ਉਨ੍ਹਾਂ ਨੇ ਵਿਆਹ ਨੂੰ ਸਾਦਗੀ ਤਰੀਕੇ ਨਾਲ ਸੰਪੰਨ ਕਰਨ ਦਾ ਫੈਸਲਾ ਕੀਤਾ । ਇਸ ਦੇ ਬਦਲੇ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ 11 ਲੱਖ ਰੁਪਏ (ਸੰਯੁਕਤ ਰੂਪ 'ਚ) ਅਤੇ ਹੋਰ ਸੰਸਥਾਵਾਂ ਨੂੰ ਪੰਜ ਲੱਖ ਰੁਪਏ ਦਾਨ ਕੀਤੇ ਜਾਣਗੇ।

 


Iqbalkaur

Content Editor

Related News