ਕਾਂਗਰਸ 'ਚੋਂ ਆਏ ਗੁਰਪ੍ਰੀਤ ਸਿੰਘ ਜੀਪੀ 'ਤੇ 'ਆਪ' ਨੇ ਖੇਡਿਆ ਦਾਅ, ਫਤਿਹਗੜ੍ਹ ਸਾਹਿਬ ਤੋਂ ਐਲਾਨਿਆ ਉਮੀਦਵਾਰ
Thursday, Mar 14, 2024 - 07:01 PM (IST)
ਜਲੰਧਰ/ਫਤਿਹੜਗੜ੍ਹ ਸਾਹਿਬ (ਵੈੱਬ ਡੈਸਕ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਅੱਜ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 5 ਮੰਤਰੀਆਂ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ ਸ਼ਾਮਲ ਹਨ। ਉਥੇ ਹੀ 'ਆਪ' ਨੇ ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ ਫਿਰ ਦਾਅ ਖੇਡਿਆ ਅਤੇ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸੇ ਤਰ੍ਹਾਂ ਕਾਂਗਰਸ ਵਿਚੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਫਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਬੀਬੀ ਜਗੀਰ ਕੌਰ ਨੇ ਕੀਤੀ ਘਰ ਵਾਪਸੀ, ਅਕਾਲੀ ਦਲ 'ਚ ਮੁੜ ਹੋਏ ਸ਼ਾਮਲ
2017 ਤੋਂ 2022 ਤੱਕ ਰਹੇ ਕਾਂਗਰਸ ਦੇ ਵਿਧਾਇਕ
ਗੁਰਪ੍ਰੀਤ ਸਿੰਘ ਬੱਸੀ ਪਠਾਣਾ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ ਸ਼ਨੀਵਾਰ ਨੂੰ ਉਨ੍ਹਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਗੁਰਪ੍ਰੀਤ ਸਿੰਘ ਜੀ. ਪੀ. ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਗੁਰਪ੍ਰੀਤ ਸਿੰਘ ਜੀ. ਪੀ. ਬੀਤੇ ਦਿਨੀਂ ਭਗਵੰਤ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ ਹਨ। ਪਹਿਲਾਂ 2012 ‘ਚ ਪੀ. ਪੀ. ਪੀ. ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਗੁਰਪ੍ਰੀਤ ਸਿੰਘ ਜੀ. ਪੀ. 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ। ਗੁਰਪ੍ਰੀਤ ਸਿੰਘ ਜੀ.ਪੀ. ਸਾਬਕਾ ਸੀ. ਐੱਮ. ਚਰਨਜੀਤ ਸਿੰਘ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀ. ਪੀ. ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ ।
ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ. ਪੀ. ਮੋਹਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀ. ਪੀ. ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
ਇਹ ਵੀ ਪੜ੍ਹੋ: ਗੁਰਦਾਸਪੁਰ ਤੋਂ ਵੱਡੀ ਖ਼ਬਰ: ਕੇਂਦਰੀ ਜੇਲ੍ਹ ’ਚ ਆਪਸ 'ਚ ਭਿੜੇ ਗੈਂਗਸਟਰ, ਚੱਲੇ ਇੱਟਾਂ-ਰੋੜੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਗੁਰਪ੍ਰੀਤ ਸਿੰਘ ਜੀ. ਪੀ. 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਟਿਕਟ 'ਤੇ ਹਲਕਾ ਬਸੀ ਪਠਾਣਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਆਈ. ਏ. ਐੱਸ. ਅਧਿਕਾਰੀ ਦਰਬਾਰਾ ਸਿੰਘ ਗੁਰੂ ਅਤੇ 'ਆਪ' ਦੇ ਉਮੀਦਵਾਰ ਪਾਖਰ ਸਿੰਘ ਸਲਾਣਾ ਨੂੰ ਹਰਾ ਕੇ ਵਿਧਾਇਕ ਬਣੇ ਸਨ ਅਤੇ ਵਿਧਾਇਕ ਹੁੰਦਿਆਂ ਹੋਰਨਾਂ ਸੱਤਾਧਾਰੀ ਆਗੂਆਂ ਵਾਂਗੂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੇ ਜਾਂ ਕਿਸੇ ਨਾਲ ਸਿਆਸੀ ਵਿਤਕਰੇਬਾਜ਼ੀ ਕਰਨ ਦੇ ਇਲਜ਼ਾਮ ਨਹੀਂ ਸਨ ਲੱਗੇ।
ਇਹ ਵੀ ਪੜ੍ਹੋ: ਕੈਨੇਡਾ ਭੇਜਣ ਦੇ ਨਾਂ 'ਤੇ ਮਾਰੀ 22 ਲੱਖ ਤੋਂ ਵਧੇਰੇ ਦੀ ਠੱਗੀ, ਜਦ ਖੁੱਲ੍ਹਿਆ ਭੇਤ ਤਾਂ ਉੱਡੇ ਪਰਿਵਾਰ ਦੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8