ਪਿਛਲੇ 5 ਸਾਲਾਂ ''ਚ CAPF, NSG ਅਤੇ AR ਦੇ 730 ਜਵਾਨਾਂ ਨੇ ਕੀਤੀ ਖ਼ੁਦਕੁਸ਼ੀ: ਸਰਕਾਰ

Wednesday, Dec 04, 2024 - 05:42 PM (IST)

ਨਵੀਂ ਦਿੱਲੀ : ਕੇਂਦਰੀ ਹਥਿਆਰਬੰਦ ਪੁਲਸ ਬਲਾਂ, ਰਾਸ਼ਟਰੀ ਸੁਰੱਖਿਆ ਗਾਰਡਾਂ ਅਤੇ ਅਸਾਮ ਰਾਈਫਲਜ਼ ਦੇ 700 ਤੋਂ ਵੱਧ ਜਵਾਨਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਖ਼ੁਦਕੁਸ਼ੀ ਕੀਤੀ ਹੈ, ਜਦੋਂ ਕਿ ਇਸ ਸਮੇਂ ਦੌਰਾਨ 55,555 ਨੇ ਅਸਤੀਫਾ ਦਿੱਤਾ ਹੈ ਜਾਂ ਸਵੈ-ਇੱਛਤ ਸੇਵਾਮੁਕਤੀ ਲੈ ਲਈ ਹੈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 2020 ਵਿੱਚ ਸੀਏਪੀਐੱਫ, ਐੱਨਐੱਸਜੀ ਅਤੇ ਏਆਰ ਵਿੱਚ 144 ਖ਼ੁਦਕੁਸ਼ੀਆਂ ਹੋਈਆਂ, ਜਦੋਂ ਕਿ 2021 ਵਿੱਚ 157, 2022 ਵਿੱਚ 138, 2023 ਵਿੱਚ 157 ਅਤੇ 2024 ਵਿੱਚ 134 ਮਾਮਲੇ ਸਾਹਮਣੇ ਆਏ।

ਇਹ ਵੀ ਪੜ੍ਹੋ - ਨਿੱਕਾ ਜਿਹਾ ਘਰ ਤੇ ਬਿਜਲੀ ਦਾ ਬਿੱਲ 355 ਕਰੋੜ ਰੁਪਏ, ਸੁਣ ਉੱਡ ਜਾਣਗੇ ਹੋਸ਼

ਉਨ੍ਹਾਂ ਕਿਹਾ ਕਿ ਪੰਜ ਸਾਲਾਂ ਵਿੱਚ ਕੇਂਦਰੀ ਹਥਿਆਰਬੰਦ ਪੁਲਸ ਬਲ (ਸੀਏਪੀਐੱਫ), ਰਾਸ਼ਟਰੀ ਸੁਰੱਖਿਆ ਗਾਰਡ (ਐੱਨਐੱਸਜੀ) ਅਤੇ ਅਸਾਮ ਰਾਈਫਲਜ਼ (ਏਆਰ) ਵਿੱਚ ਖੁਦਕੁਸ਼ੀ ਦੇ ਕੁੱਲ 730 ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸੀਏਪੀਐਫ, ਐਨਐਸਜੀ ਅਤੇ ਏਆਰ ਵਿੱਚ 47,891 ਕਰਮਚਾਰੀਆਂ ਨੇ ਸਵੈ-ਇੱਛਤ ਸੇਵਾਮੁਕਤੀ ਲਈ ਹੈ ਅਤੇ 7,664 ਨੇ ਅਸਤੀਫਾ ਦੇ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਆਮ ਤੌਰ 'ਤੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਵਿੱਚ ਕੰਮ ਅੱਠ ਘੰਟੇ ਦੀਆਂ ਸ਼ਿਫਟਾਂ ਲਈ ਹੁੰਦਾ ਹੈ।

ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ

ਉਹਨਾਂ ਕਿਹਾ ਕਿ ਹਾਲਾਂਕਿ, ਇਹ ਸੰਚਾਲਨ ਦੀਆਂ ਜ਼ਰੂਰਤਾਂ ਦੇ ਅਧਾਰ 'ਤੇ ਵੱਖ-ਵੱਖ ਹੁੰਦਾ ਹੈ। ਬਟਾਲੀਅਨਾਂ ਦੀ ਬਣਤਰ ਅਜਿਹੀ ਹੁੰਦੀ ਹੈ ਕਿ ਕਰਮਚਾਰੀਆਂ ਨੂੰ ਆਰਾਮ ਅਤੇ ਛੁੱਟੀ ਮਿਲ ਸਕੇ। ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਇੱਕ ਪਾਰਦਰਸ਼ੀ, ਤਰਕਸੰਗਤ ਅਤੇ ਨਿਰਪੱਖ ਛੁੱਟੀ ਨੀਤੀ ਨੂੰ ਲਾਗੂ ਕਰਨ ਅਤੇ ਢੁਕਵੇਂ ਆਰਾਮ ਅਤੇ ਛੁੱਟੀ ਨੂੰ ਯਕੀਨੀ ਬਣਾਉਣ ਲਈ ਡਿਊਟੀ ਘੰਟਿਆਂ ਨੂੰ ਨਿਯਮਤ ਕਰਨ ਲਈ ਉਪਾਅ ਕੀਤੇ ਗਏ ਹਨ। ਉਹਨਾਂ ਕਿਹਾ ਕਿ CAPF, NSG ਅਤੇ ARs ਦੇ ਕੰਮਕਾਜੀ ਹਾਲਤਾਂ/ਸਹੂਲਤਾਂ ਅਤੇ ਭਲਾਈ ਨੂੰ ਸੁਧਾਰਨ ਲਈ ਸਰਕਾਰ ਲਗਾਤਾਰ ਯਤਨ ਕਰਦੀ ਹੈ।

ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News