ਕੈਪਟਨ ਅਮਰਿੰਦਰ ਪੁੱਜੇ ਦਿੱਲੀ, ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
Tuesday, Feb 06, 2018 - 07:08 PM (IST)
ਚੰਡੀਗੜ੍ਹ/ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੌਰੇ 'ਤੇ ਹਨ, ਜਿਸ ਦੌਰਾਨ ਉਹ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕੈਪਟਨ ਕੇਂਦਰੀ ਮੰਤਰੀ ਮੇਨਕਾ ਗਾਂਧੀ, ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ਕਰ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਕੈਪਟਨ ਕੱਲ੍ਹ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।
