ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਡੋਭਾਲ ਨਾਲ ਕੀਤੀ ਮੁਲਾਕਾਤ, ਸਿਆਸੀ ਅਟਕਲਾਂ ਹੋਈਆਂ ਤੇਜ਼
Thursday, Sep 30, 2021 - 12:47 PM (IST)
ਨੈਸ਼ਨਲ ਡੈਸਕ: ਕਾਂਗਰਸ ਤੋਂ ਖ਼ੁਦ ਨੂੰ ‘ਅਪਮਾਨਿਤ’ ਮਹਿਸੂਸ ਕੀਤੇ ਜਾਣ ਦਾ ਦਾਅਵਾ ਕਰਕੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਆਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੇ ਨਾਲ ਹੀ ਸਿੰਘ ਦੀਆਂ ਯੋਜਨਾਵਾਂ ਨੂੰ ਲੈ ਕੇ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ - ਪ੍ਰਧਾਨਗੀ ਦੇ ਅਸਤੀਫ਼ੇ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਸਿਆਸੀ ਕਰੀਅਰ 'ਚ ਦੇ ਚੁੱਕੇ ਨੇ ਕਈ ਵੱਡੇ ਝਟਕੇ
ਕੈਪਟਨ ਅਮਰਿੰਦਰ ਸਿੰਘ ਨੇ ਕੱਲ ਕੀਤੀ ਸੀ ਅਮਿਤ ਸ਼ਾਹ ਨਾਲ ਮੁਲਾਕਾਤ
ਇਸ ਤੋਂ ਪਹਿਲਾ ਪੰਜਾਬ ’ਚ ਜਾਰੀ ਰਾਜਨੀਤੀ ਉੱਥਲ-ਪੁਥਲ ਦੇ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੇ ਵਿਚਕਾਰ ਕਰੀਬ 45 ਮਿੰਟ ਬੈਠਕ ਹੋਈ। ਬੀਤੇ ਦਿਨੀਂ ਦਿੱਲੀ ਦੌਰੇ ਜਾਣ ਤੋਂ ਪਹਿਲਾਂ ਹੀ ਕੈਪਟਨ ਨੇ ਕਿਹਾ ਸੀ ਕਿ ਉਹ ਚੰਡੀਗੜ੍ਹ ਤੋਂ ਇਥੇ ਨਿਜੀ ਯਾਤਰਾ ਲਈ ਆਏ ਹਨ। ਉਨ੍ਹਾਂ ਦੀ ਇਸ ਯਾਤਰਾ ਦਾ ਕੋਈ ਸਿਆਸੀ ਕਾਰਨ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ ਹਾਊਸ ਦੀ ਮੁੱਖ ਮੰਤਰੀ ਰਿਹਾਇਸ਼ ਤੋਂ ਆਪਣਾ ਸਾਮਾਨ ਹਟਾ ਕੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਖਾਲੀ ਕਰ ਦਿੱਤਾ ਸੀ। ਬੀਤੇ ਦਿਨ ਇਹ ਕਿਆਸਅਰਾਈਆਂ ਚੱਲ ਰਹੀਆਂ ਸਨ ਕਿ ਕੈਪਟਨ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਮਿਲਣ ਲਈ ਜਾ ਰਹੇ ਹਨ? ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਉਹ ਕਿਸੇ ਨੂੰ ਮਿਲਣਾ ਚਾਹੁਣਗੇ ਤਾਂ ਉਹ ਖੁੱਲ੍ਹ ਕੇ ਜਾਣਗੇ ਨਾ ਕਿ ਗੁਪਤ ਰੂਪ ਵਿੱਚ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ