ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

Monday, Nov 29, 2021 - 03:51 PM (IST)

ਚੰਡੀਗੜ੍ਹ/ਹਰਿਆਣਾ (ਵਾਰਤਾ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ। ਕੈਪਟਨ ਸਿੰਘ ਦੁਪਹਿਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਦੋਹਾਂ ਵਿਚਾਲੇ ਕਰੀਬ ਅੱਧਾ ਘੰਟਾ ਗੱਲਬਾਤ ਹੋਈ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲੇ ਇਕ ਬਿੱਲ ਨੂੰ ਅੱਜ ਸੰਸਦ ਦੇ ਦੋਹਾਂ ਸਦਨਾਂ ਨੇ ਪਾਸ ਕਰ ਦਿੱਤਾ। ਬੈਠਕ ਤੋਂ ਬਾਅਦ ਕੈਪਟਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਮੁਲਾਕਾਤ ਨੂੰ ਸ਼ਿਸ਼ਟਾਚਾਰ ਭੇਟ ਦੱਸਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਇਸ ਮੁਲਾਕਾਤ ਨੂੰ ਸਿਆਸੀ ਨਜ਼ਰੀਏ ਨਾਲ ਨਾ ਵੇਖਣ। 

PunjabKesari

ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਦੋਹਾਂ ਸਦਨਾਂ ’ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਹੋ ਚੁੱਕਾ ਹੈ। ਹੁਣ ਇਹ ਕੋਈ ਮੁੱਦਾ ਨਹੀਂ ਰਹਿ ਗਿਆ ਹੈ। ਭਾਜਪਾ ਨਾਲ ਗਠਜੋੜ ਨੂੰ ਲੈ ਕੇ ਕੈਪਟਨ ਸਿੰਘ ਨੇ ਕਿਹਾ ਕਿ ਉਹ ਜਦੋਂ ਦਿੱਲੀ ਜਾਣਗੇ ਤਾਂ ਇਸ ਬਾਰੇ ਭਾਜਪਾ ਆਲਾਕਮਾਨ ਨਾਲ ਗੱਲਬਾਤ ਕਰਨਗੇ। ਅਮਰਿੰਦਰ ਸਿੰਘ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਪਾਰਟੀ ਨਾਲ ਸੀਟਾਂ ਦੀ ਵੰਡ ਦੀ ਸੰਭਾਵਨਾਵਾਂ ਨੂੰ ਤਲਾਸ਼ ਰਹੇ ਹਨ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੋਈ ਸਿਆਸੀ ਰੱਸਾਕਸ਼ੀ ਤੋਂ ਬਾਅਦ ਕੈਪਟਨ ਨੇ ਸਤੰਬਰ ਮਹੀਨੇ ਵਿਚ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ। ਕਾਂਗਰਸ ਛੱਡਣ ਮਗਰੋਂ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ਨਾਮੀ ਨਵੀਂ ਪਾਰਟੀ ਬਣਾਈ। 

ਕਿਸਾਨ ਅੰਦੋਲਨ ਨਾਲ ਸਬੰਧਤ ਕਿਸਾਨਾਂ ’ਤੇ ਦਰਜ ਮੁਕੱਦਮਿਆਂ ਬਾਰੇ ਕੈਪਟਨ ਨੇ ਕਿਹਾ ਕਿ ਸਰਕਾਰ ਨੇ ਸਾਰੇ ਕੇਸ ਵਾਪਸ ਲੈਣ ਦੀ ਹਾਮੀ ਭਰੀ ਹੈ ਅਤੇ ਛੇਤੀ ਹੀ ਸੂਬਾ ਸਰਕਾਰਾਂ ਨੂੰ ਇਸ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ। ਹਰਿਆਣਾ ਅਤੇ ਪੰਜਾਬ ਜਾਂ ਹੋਰ ਸੂਬੇ ਵੀ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਜਲਦ ਵਾਪਸ ਲੈਣ ਦੀ ਉਮੀਦ ਹੈ। ਨਵਜੋਤ ਸਿੰਘ ਸਿੱਧੂ ਬਾਰੇ ਉਨ੍ਹਾਂ ਨੇ ਇੰਨਾ ਹੀ ਕਿਹਾ ਕਿ ਉਹ ਸਵੇਰੇ ਕੁਝ ਹੋਰ ਬੋਲਦੇ ਹਨ ਅਤੇ ਸ਼ਾਮ ਨੂੰ ਕੁਝ ਹੋਰ।


Tanu

Content Editor

Related News