ਕੈਪਟਨ ਨੇ ਵੱਡੀ ਜਿੱਤ ''ਤੇ ਦਿੱਤੀ ਕਾਂਗਰਸੀਆਂ ਨੂੰ ਵਧਾਈ

Wednesday, Dec 12, 2018 - 02:18 AM (IST)

ਕੈਪਟਨ ਨੇ ਵੱਡੀ ਜਿੱਤ ''ਤੇ ਦਿੱਤੀ ਕਾਂਗਰਸੀਆਂ ਨੂੰ ਵਧਾਈ

ਨਵੀਂ ਦਿੱਲੀ—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਤਿੰਨ ਸੂਬਿਆਂ 'ਚ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਸਾਰੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਡੇ ਸਾਰਿਆਂ ਲਈ ਬਹੁਤ ਖੁਸ਼ੀ ਵਾਲਾ ਮੌਕਾ ਹੈ ਕਿ ਅਸੀਂ ਤਿੰਨ ਸੂਬਿਆਂ 'ਚ ਰਾਹੁਲ ਗਾਂਧੀ ਦੀ ਅਗਵਾਈ 'ਚ ਸ਼ਾਨਦਾਰ ਜਿੱਤ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ 'ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

 


Related News