ਕਾਰ ਖੱਡ ''ਚ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ
Friday, Oct 31, 2025 - 01:15 PM (IST)
 
            
            ਕੋਲਕਾਤਾ- ਪੱਛਮੀ ਬੰਗਾਲ 'ਚ ਦਾਰਜੀਲਿੰਗ ਤੋਂ ਕੁਰਸਿਆਯਾਂਗ ਜਾ ਰਹੇ ਇਕ ਵਾਹਨ ਦੇ ਖੱਡ 'ਚ ਡਿੱਗਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਵੀਰਵਾਰ ਰਾਤ ਨੂੰ ਪਹਾੜੀ ਖੇਤਰ 'ਚ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਇਕ ਮੋੜ 'ਤੇ ਵਾਹਨ 'ਤੇ ਕੰਟਰੋਲ ਗੁਆ ਬੈਠਾ।
ਇਸ ਘਟਨਾ 'ਚ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਨੇ ਬਾਅਦ 'ਚ ਦਮ ਤੋੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਦਾ ਹਸਪਤਾਲ 'ਚ ਇਲਾਜ ਜਾਰੀ ਹੈ। ਪਹਾੜੀ ਖੇਤਰ 'ਚ ਵੀਰਵਾਰ ਨੂੰ ਭਾਰੀ ਬਾਰਿਸ਼ ਹੋਈ ਸੀ ਅਤੇ ਮੌਸਮ ਵਿਭਾਗ ਨੇ 31 ਅਕਤੂਬਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                            