ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਲੋਕਾਂ ਦੀ ਮੌਤ
Saturday, Nov 15, 2025 - 04:33 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਭਿਆਨਕ ਹਾਦਸਾ ਵਾਪਰਿਆ। ਇੱਥੋਂ ਦੇ ਭੀਰਾ ਥਾਣਾ ਖੇਤਰ ਦੇ ਭਾਨਪੁਰ ਪਿੰਡ ਨੇੜੇ ਤੇਜ਼ ਰਫ਼ਤਾਰ ਕਾਰ ਨੇ ਇਕ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਇਹ ਹਾਦਸਾ ਵਾਪਰਿਆ ਅਤੇ ਮ੍ਰਿਤਕਾਂ ਦੀ ਪਛਾਣ ਰੋਹਿਤ (33), ਹਸੀਬ (30) ਅਤੇ ਸੰਦੀਪ ਸ਼ੁਕਲਾ (28) ਵਜੋਂ ਹੋਈ ਹੈ।
ਉਹ ਸਾਰੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਵਾਸੀ ਹਨ। ਹਾਦਸੇ ਤੋਂ ਬਾਅਦ ਕਾਰ ਸਵਾਰ ਲੋਕ ਆਪਣੇ ਨੁਕਸਾਨੇ ਵਾਹਨ ਨੂੰ ਮੌਕੇ 'ਤੇ ਛੱਡ ਕੇ ਦੌੜ ਗਏ। ਭੀਰਾ ਥਾਣੇ ਦੇ ਇੰਚਾਰਜ ਜੀ.ਐੱਨ ਸਿੰਘ ਨੇ ਦੱਸਿਆ ਕਿ ਭਾਨਪੁਰ ਕੋਲ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਥਾਣਾ ਇੰਚਾਰਜ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਰੋਹਿਤ ਅਤੇ ਹਸੀਬ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਸੰਦੀਪ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
