ਰਾਜਸਥਾਨ ''ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

Saturday, Sep 19, 2026 - 02:56 PM (IST)

ਰਾਜਸਥਾਨ ''ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਜੈਪੁਰ : ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਦੇ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਨੂੰ ਭੀਲਵਾੜਾ-ਕੋਟਾ ਹਾਈਵੇਅ 'ਤੇ ਬਿਗੋਲ ਪੁਲਸ ਸਟੇਸ਼ਨ ਖੇਤਰ ਦੇ ਨਯਾਗਾਓਂ ਨੇੜੇ ਵਾਪਰਿਆ ਹੈ। 

ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ

ਸਟੇਸ਼ਨ ਹਾਊਸ ਅਫਸਰ ਜੈ ਸੁਲਤਾਨ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਭਗਵਾਨ ਬਗੜੀਆ (67), ਰੂਪਾਹੇਲੀ ਪਿੰਡ ਦੇ ਨਿਵਾਸੀ, ਉਨ੍ਹਾਂ ਦੀ ਪਤਨੀ ਦੇਊ ਬਗੜੀਆ (53) ਅਤੇ ਪੁੱਤਰ ਰਤਨ ਬਗੜੀਆ (24) ਵਜੋਂ ਹੋਈ ਹੈ। ਪੁਲਸ ਦੇ ਅਨੁਸਾਰ ਤਿੰਨੋਂ ਜਣੇ ਮੰਡਲਗੜ੍ਹ ਵੱਲ ਜਾ ਰਹੇ ਸਨ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਦਿੱਲੀ-ਰਜਿਸਟਰਡ ਹੁੰਡਈ ਵਰਨਾ ਕਾਰ ਨਾਲ ਟਕਰਾ ਗਿਆ। ਪੁਲਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਮੋਟਰਸਾਈਕਲ ਸਵਾਰ ਕਾਰ ਦੇ ਸ਼ੀਸ਼ੇ 'ਤੇ ਡਿੱਗ ਗਏ। ਇਸ ਨਾਲ ਤਿੰਨਾਂ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰ ਨੂੰ ਜ਼ਬਤ ਕਰ ਲਿਆ ਹੈ ਅਤੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News