ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਸਕੂਟੀ ਨੂੰ ਮਾਰੀ ਟੱਕਰ, 4 ਨੌਜਵਾਨਾਂ ਦੀ ਮੌਤ
Sunday, Jul 12, 2026 - 01:42 PM (IST)
ਹਲਦਵਾਨੀ- ਉਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਹਲਦਵਾਨੀ 'ਚ ਇਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਦੀ ਟੱਕਰ ਨਾਲ ਸਕੂਟੀ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਸ਼ਨੀਵਾਰ ਰਾਤ ਕਰੀਬ 10 ਵਜੇ ਤੀਨਪਾਨੀ-ਗੌਲਾਪੁਰ ਬਾਈਪਾਸ ਫਲਾਈਓਵਰ 'ਤੇ ਲਾਲਕੂਆਂ ਵੱਲ ਆ ਰਹੀ ਇਕ ਬੇਕਾਬੂ ਸਕਾਰਪੀਓ ਕਾਰ ਨੇ ਸਾਹਮਣੇ ਤੋਂ ਆ ਰਹੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਟੱਕਰ ਇੰਨੀ ਜ਼ੋਰਦਾਰ ਸੀ ਕਿ ਸਕੂਟੀ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ 'ਤੇ ਸਵਾਰ ਚਾਰ ਨੌਜਵਾਨ ਦੂਰ ਜਾ ਡਿੱਗੇ।
ਪੁਲਸ ਅਨੁਸਾਰ, ਇਸ ਹਾਦਸੇ 'ਚ ਰਾਹੁਲ ਰਾਜਪੂਤ (17), ਸ਼ਿਵਮ (25) ਅਤੇ ਅੰਸ਼ੂ ਆਰੀਆ (20) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਜ਼ਖਮੀ ਆਦਿਤਿਆ ਟਮਟਾ (18) ਨੇ ਸੁਸ਼ੀਲਾ ਤਿਵਾੜੀ ਹਸਪਤਾਲ 'ਚ ਦੇਰ ਰਾਤ ਇਲਾਜ ਦੌਰਾਨ ਦਮ ਤੋੜ ਗਿਆ। ਪੁਲਸ ਅਨੁਸਾਰ, ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਚਾਰੇ ਨੌਜਵਾਨ ਸਥਾਨਕ ਸਨ ਅਤੇ ਘਟਨਾ ਸਮੇਂ ਘਰ ਵਾਪਸ ਆ ਰਹੇ ਸਨ। ਪੁਲਿਸ ਸੁਪਰਡੈਂਟ (ਸ਼ਹਿਰ) ਮਨੋਜ ਕਤਿਆਲ ਨੇ ਕਿਹਾ ਕਿ ਸਕਾਰਪੀਓ ਕਾਰ 'ਚ ਸਵਾਰ 2 ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
