ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਕਾਰ ਦੇ ਉੱਡੇ ਪਰਖੱਚੇ
Thursday, Jun 12, 2025 - 10:59 AM (IST)

ਕਰਨਾਲ- ਕਰਨਾਲ ਨੈਸ਼ਨਲ ਹਾਈਵੇਅ 'ਤੇ ਨੀਲੋਖੇੜੀ ਕੋਲ ਵੱਡਾ ਸੜਕ ਹਾਦਸਾ ਵਾਪਰ ਗਿਆ। ਇੱਥੇ ਇਕ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਦਾ ਰੋਹਤਕ ਪੀ. ਜੀ. ਆਈ. ਵਿਚ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ। ਪੁਲਸ ਨੇ ਟਰਾਲੇ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਪਰਿਵਾਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੂਰਾ ਪਰਿਵਾਰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਿਹਾ ਸੀ ਤਾਂ ਉਹ ਨੀਲੋਖੇੜੀ ਨੈਸ਼ਨਲ ਹਾਈਵੇਅ 'ਤੇ ਪਹੁੰਚੇ ਤਾਂ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਕਾਰ ਅਤੇ ਟਰਾਲੇ ਦੀ ਟੱਕਰ ਨਾਲ ਵਾਪਰਿਆ, ਜਿਸ ਵਿਚ ਕਾਰ ਦੇ ਪਰਖੱਚੇ ਉੱਡ ਗਏ।
ਉੱਥੇ ਹੀ ਪੁਲਸ ਜਾਂਚ ਕਰਮੀਆਂ ਨੇ ਦੱਸਿਆ ਕਿ ਹਾਈਵੇਅ 'ਤੇ ਅੱਗੇ ਟਰਾਲਾ ਡਰਾਈਵਰ ਚੱਲ ਰਿਹਾ ਸੀ ਤਾਂ ਟਰਾਲਾ ਡਰਾਈਵਰ ਨੇ ਕੱਟ ਮਾਰ ਦਿੱਤਾ ਤਾਂ ਪਿੱਛੋਂ ਆ ਰਹੀ ਕਾਰ ਦੀ ਟੱਕਰ ਟਰਾਲੇ ਨਾਲ ਹੋ ਗਈ। ਕਾਰ ਵਿਚ ਸਵਾਰ ਪਰਿਵਾਰ ਦੇ 5 ਲੋਕ ਜ਼ਖਮੀ ਹੋ ਗਏ ਸਨ, ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹਨ।