ਅਸਥੀਆਂ ਵਿਸਰਜਿਤ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਦੀ ਮੌਤ
Saturday, Jul 11, 2026 - 01:25 PM (IST)
ਜੂਨਾਗੜ੍ਹ- ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ 'ਚ ਸ਼ਨੀਵਾਰ ਤੜਕੇ ਇਕ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਇਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਜੂਨਾਗੜ੍ਹ ਤਾਲੁਕਾ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮਜੇਵੜੀ ਪਿੰਡ ਨੇੜੇ ਉਸ ਸਮੇਂ ਵਾਪਰਿਆ, ਜਦੋਂ ਬਨਾਸਕਾਂਠਾ ਜ਼ਿਲ੍ਹੇ ਦਾ ਰਹਿਣ ਵਾਲਾ ਇਹ ਪਰਿਵਾਰ ਆਪਣੇ ਇਕ ਰਿਸ਼ਤੇਦਾਰ ਦੀਆਂ ਅਸਥੀਆਂ ਵਿਸਰਜਿਤ ਕਰਨ ਕਾਰ 'ਤੇ ਸੋਮਨਾਥ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਚਾਰ ਜ਼ਖ਼ਮੀਆਂ 'ਚੋਂ 2 ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਜੂਨਾਗੜ੍ਹ ਦੇ ਸਿਵਲ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
