ਭਿਆਨਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੇਲਰ ''ਚ ਜਾ ਵੜੀ, 5 ਲੋਕਾਂ ਦੀ ਮੌਤ

Saturday, Feb 14, 2026 - 10:26 AM (IST)

ਭਿਆਨਕ ਹਾਦਸਾ: ਤੇਜ਼ ਰਫ਼ਤਾਰ ਕਾਰ ਟਰੇਲਰ ''ਚ ਜਾ ਵੜੀ, 5 ਲੋਕਾਂ ਦੀ ਮੌਤ

ਜੈਪੁਰ- ਰਾਜਸਥਾਨ ਦੇ ਜੈਪੁਰ ਨੇੜੇ ਸ਼ਨੀਵਾਰ ਤੜਕੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਅਨੁਸਾਰ, ਇਹ ਹਾਦਸਾ ਸ਼ਨੀਵਾਰ ਸਵੇਰੇ ਕਰੀਬ 5.30 ਵਜੇ ਚਾਕਸੂ 'ਚ ਕੋਟਾ-ਜੈਪੁਰ ਹਾਈਵੇਅ 'ਤੇ ਟਿਗਰੀਆ ਮੋੜ ਨੇੜੇ ਹੋਇਆ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਅੱਗੇ ਚੱਲ ਰਹੇ ਟਰੇਲਰ 'ਚ ਜਾ ਵੜੀ। 

ਥਾਣਾ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਰ ਲੋਕਾਂ ਨੇ ਹਾਦਸੇ ਵਾਲੀ ਜਗ੍ਹਾ ਹੀ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਇਕ ਹੋਰ ਜ਼ਖ਼ਮੀ ਨੇ ਬਾਅਦ 'ਚ ਦਮ ਤੋੜ ਦਿੱਤਾ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 5 ਹੋ ਗਈ। ਲਾਲ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜਬਲਪੁਰ ਵਾਸੀ ਰੇਸ਼ਮਾ ਸ਼੍ਰੀਵਾਸਵਤ, ਪੀਊਸ਼ ਰਾਏ, ਰਜਕ ਰਾਹੁਲ ਅਤੇ ਚਾਲਕ ਅਨੁਰਾਗ ਵਜੋਂ ਹੋਈ ਹੈ, ਜਦੋਂ ਕਿ ਇਕ ਵਿਅਕਤੀ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News