ਨੀਂਦ ਦੀ ਇਕ ''ਝਪਕੀ'' ਨੇ ਉਜਾੜ ''ਤਾ ਹੱਸਦਾ-ਖੇਡਦਾ ਪਰਿਵਾਰ, ਵਾਪਰਿਆ ਰੂਹ ਕੰਬਾਊ ਹਾਦਸਾ

Friday, Mar 20, 2026 - 10:44 AM (IST)

ਨੀਂਦ ਦੀ ਇਕ ''ਝਪਕੀ'' ਨੇ ਉਜਾੜ ''ਤਾ ਹੱਸਦਾ-ਖੇਡਦਾ ਪਰਿਵਾਰ, ਵਾਪਰਿਆ ਰੂਹ ਕੰਬਾਊ ਹਾਦਸਾ

ਆਗਰਾ- ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ 'ਚ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ ਚਾਲਕ ਅਤੇ ਇਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਘਟਨਾ ਵੀਰਵਾਰ ਰਾਤ ਚਿੱਤਰਾਹਾਟ ਥਾਣਾ ਖੇਤਰ ਦੀ ਹੈ, ਜਦੋਂ ਇਟਾਵਾ ਜ਼ਿਲ੍ਹੇ ਦੇ ਇਕਦਿਲ ਥਾਣਾ ਖੇਤਰ ਵਾਸੀ ਪਰਿਵਾਰ ਦੇ ਕਈ ਲੋਕ ਕੈਲਾ ਦੇਵੀ ਦੇ ਦਰਸ਼ਨ ਕਰ ਕੇ ਬੋਲੈਰੋ ਤੋਂ ਆ ਰਹੇ ਸਨ। 

ਪੁਲਸ ਡਿਪਟੀ ਕਮਿਸ਼ਨਰ (ਪੱਛਮੀ) ਅਭਿਸ਼ੇਕ ਅਗਰਵਾਲ ਨੇ ਦੱਸਿਆ ਕਿ ਰਸਤੇ 'ਚ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਾਰ ਚਾਲਕ ਰਿਸ਼ੀ (20), ਕਾਮਤਾ ਪ੍ਰਸਾਦ (70), ਉਨ੍ਹਾਂ ਦੇ ਬੇਟੇ ਦੇਵੇਂਦਰ (35), ਨੂੰਹ ਸੀਮਾ (32) ਅਤੇ ਤਿੰਨ ਸਾਲਾ ਪੋਤੀ ਆਰਾਧਿਆ ਦੀ ਮੌਤ ਹੋ ਗਈ। ਹਸਪਤਾਲ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖ਼ਮੀਆਂ ਦਾ ਇਲਾਜ ਸੈਫਈ ਮੈਡੀਕਲ ਕਾਲਜ 'ਚ ਕੀਤਾ ਜਾ ਰਿਹਾ ਹੈ। ਪੁਲਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਚਾਲਕ ਨੂੰ ਨੀਂਦ ਆਉਣ ਕਾਰਨ ਵਾਹਨ ਬੇਕਾਬੂ ਹੋ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News