ਰੂਹ ਕੰਬਾਊ ਹਾਦਸਾ: ਤੇਲੰਗਾਨਾ 'ਚ ਚਾਰ ਵਿਦਿਆਰਥੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
Thursday, Jan 08, 2026 - 12:31 PM (IST)
ਹੈਦਰਾਬਾਦ : ਤੇਲੰਗਾਨਾ ਦੇ ਹੈਦਰਾਬਾਦ ਵਿੱਚ ਮਿਰਜ਼ਾਗੁੜਾ ਨੇੜੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਮੋਕੀਲਾ ਪੁਲਸ ਸਟੇਸ਼ਨ ਖੇਤਰ ਵਿੱਚ ਸਵੇਰੇ 1 ਤੋਂ 1:30 ਵਜੇ ਦੇ ਵਿਚਕਾਰ ਵਾਪਰਿਆ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਇਸ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਾਦਸੇ ਦਾ ਕਾਰਨ ਵਾਹਨ ਦਾ ਤੇਜ਼ ਰਫ਼ਤਾਰ ਸੀ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਕ ਅਧਿਕਾਰੀ ਨੇ ਦੱਸਿਆ, "ਕਾਰ ਵਿੱਚ ਪੰਜ ਕਾਲਜ ਵਿਦਿਆਰਥੀ ਸਵਾਰ ਸਨ, ਜਿਨ੍ਹਾਂ ਦੀ ਉਮਰ 18 ਤੋਂ 21 ਸਾਲ ਦੇ ਵਿਚਕਾਰ ਸੀ। ਡਰਾਈਵਰ ਨੇ ਕਾਰ ਤੋਂ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ।" ਉਨ੍ਹਾਂ ਕਿਹਾ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੋ ਹਿੱਸਿਆਂ ਵਿੱਚ ਵੰਡ ਗਈ। ਅਧਿਕਾਰੀ ਨੇ ਕਿਹਾ ਕਿ ਇੱਕ ਵਿਦਿਆਰਥੀ ਹਾਦਸੇ ਵਿੱਚ ਬਚ ਗਿਆ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
