ਹੁਗਲੀ ''ਚ ਹਾਦਸੇ ਦਾ ਸ਼ਿਕਾਰ ਹੋਈ ਕਾਰ, ਤਿੰਨ ਲੋਕਾਂ ਦੀ ਮੌਤ, 3 ਜ਼ਖ਼ਮੀ

Saturday, Sep 27, 2025 - 02:54 PM (IST)

ਹੁਗਲੀ ''ਚ ਹਾਦਸੇ ਦਾ ਸ਼ਿਕਾਰ ਹੋਈ ਕਾਰ, ਤਿੰਨ ਲੋਕਾਂ ਦੀ ਮੌਤ, 3 ਜ਼ਖ਼ਮੀ

ਕੋਲਕਾਤਾ : ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਚੰਦਨਨਗਰ ਕਸਬੇ ਵਿੱਚ ਸ਼ੁੱਕਰਵਾਰ ਦੇਰ ਰਾਤ ਦੁਰਗਾ ਮਾਤਾ ਦੀ ਮੂਰਤੀ ਖਰੀਦ ਕੇ ਘਰ ਪਰਤ ਰਹੇ 3 ਲੋਕਾਂ ਦੀ ਕਾਰ ਸੜਕ 'ਤੇ ਇੱਟਾਂ ਦੇ ਢੇਰ ਨਾਲ ਟੱਕਰਾ ਗਈ, ਜਿਸ ਨਾਲ ਉਹਨਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ। ਚੰਦਨਨਗਰ ਸ਼ਹਿਰ ਦੇ ਪੋਲਬਾ ਪੁਲਸ ਸਟੇਸ਼ਨ ਨੇ ਸ਼ਨੀਵਾਰ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ ਅਤੇ ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ ਮੁਫ਼ਤ ਸਿਲੰਡਰ, ਜਾਣੋ ਕੀ ਹਨ ਸ਼ਰਤਾਂ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਭਾਸਕਰ ਦੇਬਧਰਾ, ਪ੍ਰੀਤਮ ਚੱਕਰਵਰਤੀ (30) ਅਤੇ ਸਵਪਨ ਡੇ (40) ਵਜੋਂ ਹੋਈ, ਜਦਕਿ ਤਿੰਨ ਹੋਰਾਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਚੰਦਨਨਗਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਸ਼ਖ਼ਸ ਦੀ ਹਾਲਤ ਵਿਗੜਨ ਤੋਂ ਬਾਅਦ ਉਸਨੂੰ SSKM ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੀੜਤ ਇੱਕ ਟਰੱਕ ਵਿੱਚ ਮੂਰਤੀਆਂ ਪੂਜਾ ਲਈ ਭੇਜਣ ਤੋਂ ਬਾਅਦ ਇੱਕ ਵੱਖਰੇ ਵਾਹਨ ਵਿੱਚ ਘਰ ਵਾਪਸ ਆ ਰਹੇ ਸਨ। ਪੁਲਸ ਨੇ ਕਾਰ ਨੂੰ ਵੀ ਜ਼ਬਤ ਕਰ ਲਿਆ ਅਤੇ ਨੁਕਸਾਨੇ ਗਏ ਵਾਹਨ ਵਿੱਚੋਂ ਖਾਲੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਹਨੇਰੇ ਵਿੱਚ ਤੇਜ਼ ਰਫ਼ਤਾਰ ਨਾਲ ਜਾ ਰਹੀ ਕਾਰ ਫਲਾਈਓਵਰ ਦੇ ਹੇਠਾਂ ਸੜਕ 'ਤੇ ਇੱਟਾਂ ਦੇ ਢੇਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News