ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

Saturday, Feb 02, 2019 - 10:37 AM (IST)

ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

ਕੌਸ਼ਾਂਬੀ— ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿਚ ਸ਼ੁੱਕਰਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਕਾਰ 'ਚ ਸਵਾਰ 6 ਸ਼ਰਧਾਲੂਆਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਇਹ ਸਾਰੇ ਪ੍ਰਯਾਗਰਾਜ ਕੁੰਭ ਦੇ ਮੇਲੇ ਵਿਚ ਜਾ ਰਹੇ ਸਨ। ਕਾਨਪੁਰ-ਪ੍ਰਯਾਗਰਾਜ ਹਾਈਵੇਅ 'ਤੇ ਕਾਰ ਦਾ ਟਾਇਰ ਫੱਟ ਗਿਆ ਅਤੇ ਉਹ ਬੇਕਾਬੂ ਹੋ ਕੇ ਡਿਵਾਈਡਰ ਨੂੰ ਤੋੜਦੀ ਹੋਈ ਸੜਕ ਦੇ ਦੂਜੇ ਪਾਸੇ ਚੱਲੀ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਟ੍ਰੇਲਰ ਨਾਲ ਟਕਰਾ ਗਈ। 

ਦੋਹਾਂ ਗੱਡੀਆਂ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਸਾਰੇ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਮੁਤਾਬਕ ਮ੍ਰਿਤਕਾਂ 'ਚੋਂ ਇਕ ਮੱਧ ਪ੍ਰਦੇਸ਼ ਦੇ ਸਾਗਰ ਦਾ ਰਹਿਣ ਵਾਲਾ ਹੈ, ਜਿਸ ਦੀ ਸ਼ਨਾਖਤ ਕਥਾਵਾਚਕ ਰਾਮ ਸਹਾਏ ਦੁੱਬੇ ਵਜੋਂ ਹੋਈ ਹੈ। ਸਾਰੇ ਮ੍ਰਿਤਕ ਮੱਧ ਪ੍ਰਦੇਸ਼ ਦੇ ਸਾਗਰ ਦੇ ਰਹਿਣ ਵਾਲੇ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।


author

Tanu

Content Editor

Related News