ਵੱਡਾ ਹਾਦਸਾ: ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

Thursday, Sep 12, 2024 - 12:37 PM (IST)

ਵੱਡਾ ਹਾਦਸਾ: ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਇਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਕੁੱਡਲੋਰ (ਤਾਮਿਲਨਾਡੂ) - ਤਾਮਿਲਨਾਡੂ ਦੇ ਕੁੱਡਲੋਰ ਜ਼ਿਲ੍ਹੇ 'ਚ ਚਿਦੰਬਰਮ ਨੇੜੇ ਵੀਰਵਾਰ ਨੂੰ ਕਾਰ ਅਤੇ ਲਾਰੀ ਵਿਚਾਲੇ ਜ਼ਬਰਦਸਤ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਕਾਰ 'ਚ ਸਵਾਰ ਇਕ ਬੱਚੇ ਸਮੇਤ 5 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ

ਮੌਕੇ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ ਲੋਕ ਚੇਨਈ ਤੋਂ ਮੇਇਲਾਦੁਥੁਰਾਈ ਜਾ ਰਹੇ ਸਨ। ਇਸ ਦੌਰਾਨ ਵੀਰਵਾਰ ਸਵੇਰੇ ਇਕ ਲਾਰੀ ਨੇ ਸੜਕ 'ਤੇ ਆ ਰਹੀ ਕਾਰ ਨੂੰ ਟੱਕਰ ਮਾਰ ਦਿੱਤੀ। ਲਾਰੀ ਨਾਲ ਟਕਰਾਉਣ ਨਾਲ ਕਾਰ 'ਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਅਤੇ ਸਹਾਇਕ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਮੁਲਾਜ਼ਮਾਂ ਨੇ ਨੁਕਸਾਨੀ ਕਾਰ ’ਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ ਪੁਲਸ ਮ੍ਰਿਤਕਾਂ ਦੀ ਪਛਾਣ ਕਰ ਰਹੀ ਹੈ।

ਇਹ ਵੀ ਪੜ੍ਹੋ ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News