ਕਾਰ ਨਾਲ ਵਾਪਰਿਆ ਭਿਆਨਕ ਹਾਦਸਾ, 3 ਲੋਕਾਂ ਦੀ ਮੌਤ
Friday, Mar 21, 2025 - 01:53 PM (IST)

ਜੈਪੁਰ- ਰਾਜਸਥਾਨ 'ਚ ਕੋਟਪੁਤਲੀ-ਬਹਿਰੋਰ ਜ਼ਿਲ੍ਹੇ ਦੇ ਪਨਿਆਲਾ ਥਾਣਾ ਖੇਤਰ 'ਚ ਸ਼ੁੱਕਰਵਾਰ ਸਵੇਰੇ ਟਰੇਲਰ ਦੇ ਕਾਰ ਨਾਲ ਟਕਰਾਉਣ ਕਾਰਨ ਇਕ ਮੁੰਡੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 5 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਡਿਪਟੀ ਸੁਪਰਡੈਂਟ ਰਾਜੇਂਦਰ ਕੁਮਾਰ ਬੁਰਡਕ ਨੇ ਦੱਸਿਆ ਕਿ ਜੈਪੁਰ-ਦਿੱਲੀ ਨੈਸ਼ਨਲ ਹਾਈਵੇਅ ਨੰਬਰ 48 'ਤੇ ਸਵੇਰੇ ਕਰੀਬ 6 ਵਜੇ ਇਹ ਹਾਦਸਾ ਹੋਇਆ।
ਦਿੱਲੀ ਤੋਂ ਖਾਟੂਸ਼ਾਮ ਜਾ ਰਹੀ ਇਕ ਕਾਰ ਨੂੰ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੇਲਰ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ 2 ਔਰਤਾਂ ਅਤੇ ਇਕ ਮੁੰਡੇ ਦੀ ਮੌਤ ਹੋ ਗਈ ਅਤੇ ਟਰੇਲਰ ਡਰਾਈਵਰ ਸਮੇਤ 5 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਟਰੇਲਰ ਡਰਾਈਵਰ ਸਮੇਤ ਚਾਰ ਲੋਕਾਂ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਇਕ ਵਿਅਕਤੀ ਨੂੰ ਕੋਟਪੁਤਲੀ ਦੇ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਕਾਰ 'ਚ 7 ਲੋਕ ਸਵਾਰ ਸਨ, ਜੋ ਦਿੱਲੀ ਤੋਂ ਖਾਟੂਸ਼ਾਮ ਜੀ ਦਰਸ਼ਨ ਕਰਨ ਜਾ ਰਹੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8