ਭਿਆਨਕ ਹਾਦਸਾ, ਕਾਰ ਦੇ ਲਾਰੀ ਨਾਲ ਟਕਰਾਉਣ ਕਾਰਨ 5 ਲੋਕ ਜ਼ਖਮੀ
Friday, Mar 14, 2025 - 12:49 PM (IST)

ਹਨੁਮਾਕੋਂਡਾ- ਤੇਲੰਗਾਨਾ ਦੇ ਹਨੁਮਾਕੋਂਡਾ 'ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 5 ਲੋਕ ਜ਼ਖ਼ਮੀ ਹੋ ਗਏ। ਕਾਰ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਇਕ ਲਾਰੀ ਨਾਲ ਟਕਰਾ ਗਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਤੜਕੇ ਵਾਪਰੀ।
ਇਹ ਵੀ ਪੜ੍ਹੋ : ਵਿਧਵਾ ਮਾਂ ਵਲੋਂ ਦਿੱਤੀ ਬਾਈਕ ਨਹੀਂ ਆਈ ਪਸੰਦ, ਇਕਲੌਤੇ ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ
ਹਨੁਮਾਕੋਂਡਾ ਪੁਲਸ ਸਟੇਸ਼ਨ ਦੇ ਸਬ ਇੰਸਪੈਕਟਰ ਅਨੁਸਾਰ, ਹਾਦਸੇ ਦੇ ਸੰਬੰਧ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਦਸੇ ਦਾ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਇਸ ਘਟਨਾ ਨਾਲ ਸੰਬੰਧਤ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8