ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ

Tuesday, Nov 14, 2023 - 12:46 PM (IST)

ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ

ਮੁਜ਼ੱਫਰਨਗਰ- ਉੱਤਰ ਪ੍ਰਦੇਸ਼ 'ਚ ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇਅ 'ਤੇ ਮੰਗਲਵਾਰ ਸਵੇਰੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਖੇਤਰ ਅਧਿਕਾਰੀ ਵਿਨੈ ਗੌਤਮ ਨੇ ਦੱਸਿਆ ਕਿ ਹਾਦਸਾ ਉਦੋਂ ਹੋਇਆ, ਜਦੋਂ ਇਹ ਲੋਕ ਇਕ ਕਾਰ ਤੋਂ ਹਰਿਦੁਆਰ ਜਾ ਰਹੇ ਸਨ। 

ਇਹ ਵੀ ਪੜ੍ਹੋ-  8 ਸਾਲ ਦੀ ਮਾਸੂਮ ਨਾਲ ਹੈਵਾਨੀਅਤ; ਕੇਲੇ ਦੇ ਪੱਤੇ ਕੱਟਣ ਗਈ ਸੀ ਬੱਚੀ, ਫਿਰ ਹੋਇਆ ਘਿਨੌਣਾ ਕਾਂਡ

ਪੁਲਸ ਮੁਤਾਬਕ ਮ੍ਰਿਤਕ ਵਿਅਕਤੀਆਂ ਦੀ ਪਛਾਣ ਦਿੱਲੀ ਦੇ ਕੁਣਾਲ (23), ਸ਼ਿਵਮ ਤਿਆਗੀ (22), ਪਾਰਸ ਸ਼ਰਮਾ (18), ਧੀਰਜ (22), ਵਿਸ਼ਾਲ (20) ਅਤੇ ਮੇਰਠ ਦੇ ਅਮਨ (22) ਦੇ ਰੂਪ ਵਿਚ ਹੋਈ ਹੈ। ਗੌਤਮ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਟਰੱਕ ਡਰਾਈਵਰ ਹਾਦਸੇ ਮਗਰੋਂ ਦੌੜ ਗਿਆ, ਜਦਕਿ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ-  ਉੱਚ ਸਿੱਖਿਆ ਲਈ ਅਮਰੀਕਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਰਿਕਾਰਡ ਗਿਣਤੀ : ਰਿਪੋਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News