ਕਰਨਾਲ ’ਚ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌਤ

05/15/2022 1:47:15 PM

ਕਰਨਾਲ- ਹਰਿਆਣਾ ਦੇ ਕਰਨਾਲ ਜ਼ਿਲ੍ਹੇ ’ਚ ਐਤਵਾਰ ਨੂੰ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸਾਲਵਨ-ਬੱਲਾ ਰੋਡ ’ਤੇ ਵਾਪਰਿਆ, ਜਿੱਥੇ ਸਵਿਫਟ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਕਾਰਨ 2 ਲੋਕਾਂ ਨੇ ਮੌਕੇ ’ਤੇ ਦਮ ਤੋੜ ਦਿੱਤਾ, ਜਦਕਿ 2 ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਕਾਰ ਸਵਾਰ ਲੋਕ ਸਾਲਵਨ ਤੋਂ ਪਾਨੀਪਤ ਜਾ ਰਹੇ ਸਨ। ਮਿਲੀ ਜਾਣਕਾਰੀ ਕਾਰ ਸਵਾਰ 3 ਲੋਕ ਪਾਨੀਪਤ ਦੇ ਤਾਂ ਇਕ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ ’ਚ ਲਿਆ ਗਿਆ। 


Tanu

Content Editor

Related News