ਅੱਧੀ ਰਾਤੀਂ ਭਿਆਨਕ ਹਾਦਸੇ ਨੇ ਪਵਾਈਆਂ ਚੀਕਾਂ ! 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
Saturday, Jun 14, 2025 - 02:00 PM (IST)

ਨੈਸ਼ਨਲ ਡੈਸਕ- ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬੀਤੀ ਦੇਰ ਰਾਤ ਇਕ ਟਰੱਕ ਤੇ ਕਾਰ ਦੀ ਭਿਆਨਕ ਟੱਕਰ 'ਚ ਕਾਰ ਸਵਾਰ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨ, ਪ੍ਰਵੀਨ ਤੇ ਦਯਾਰਾਮ ਕਾਰ 'ਚ ਬੀਤੀ ਰਾਤ 12 ਵਜੇ ਦੇ ਕਰੀਬ ਸੰਗਰੀਆ ਤੋਂ ਹਨੂੰਮਾਨਗੜ੍ਹ ਜੰਕਸ਼ਨ ਵੱਲ ਜਾ ਰਹੇ ਸਨ ਕਿ ਇਸ ਦੌਰਾਨ ਇਨ੍ਹਾਂ ਦੀ ਕਾਰ ਨੂੰ ਮੇਗਾ ਹਾਈਵੇ ਨਗਰਾਨਾ ਟੋਲ ਨਾਕੇ ਕੋਲ ਸਾਹਮਣਿਓਂ ਆ ਰਹੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਇਕ ਵਾਰ ਫ਼ਿਰ 'ਹੱਥ ਆਈ ਪਰ ਮੂੰਹ ਨਾ ਲੱਗੀ' ! 10 ਦਿਨਾਂ 'ਚ ਦੂਜਾ ਫਾਈਨਲ ਹਾਰ ਗਏ 'ਸਰਪੰਚ ਸਾਬ੍ਹ'
ਟੱਕਰ ਮਗਰੋਂ ਤਿੰਨੋਂ ਨੌਜਵਾਨ ਕਾਰ 'ਚ ਬੁਰੀ ਤਰ੍ਹਾਂ ਫਸ ਗਏ, ਜਿਨ੍ਹਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋ ਸਕੀਆਂ ਤਾਂ ਜੇ.ਸੀ.ਬੀ. ਨੂੰ ਬੁਲਾਇਆ ਗਿਆ ਤੇ ਇਸ ਦੀ ਮਦਦ ਨਾਲ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤ ਨਾਲ ਅੱਤਵਾਦੀਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਰਾਜ਼ੀ ਹੋਇਆ ਕੈਨੇਡਾ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e