ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ''ਚ ਪਤੀ-ਪਤਨੀ ਦੀ ਗਈ ਜਾਨ

Tuesday, Jan 12, 2021 - 04:06 PM (IST)

ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ''ਚ ਪਤੀ-ਪਤਨੀ ਦੀ ਗਈ ਜਾਨ

ਸੋਨੀਪਤ (ਪਵਨ ਰਾਠੀ)- ਹਰਿਆਣਾ ਦੇ ਸੋਨੀਪਤ 'ਚ ਮੰਗਲਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਸੋਨੀਪਤ ਦੇ ਖਰਖੋਦਾ 'ਚ ਪਿੰਡ ਸਿਲਾਨਾ ਕੋਲ ਹੋਇਆ। ਜਿੱਥੇ ਇਕ ਤੇਜ਼ ਰਫ਼ਤਾਰ ਸਕਾਰਪੀਓ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਨਾਲ ਬਾਈਕ 'ਤੇ ਸਵਾਰ ਪਤੀ ਅਤੇ ਪਤਨੀ ਦੀ ਮੌਕੇ 'ਤੇ ਹੀ ਜਾਨ ਚੱਲੀ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸੋਨੀਪਤ ਖਰਖੋਦਾ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਹਸਪਤਾਲ ਭੇਜ ਦਿੱਤਾ।

PunjabKesariਜਾਣਕਾਰੀ ਅਨੁਸਾਰ ਦਿੱਲੀ ਦੇ ਰਾਜਾ ਵਿਹਾਰ ਦੇ ਰਹਿਣ ਵਾਲੇ ਰਾਮਨਿਵਾਸ ਅਤੇ ਉਸ ਦੀ ਪਤਨੀ ਓਮਵਤੀ ਆਪਣੇ ਜੱਦੀ ਪਿੰਡ ਪਾਨੀਪਤ ਤੋਂ ਦਿੱਲੀ ਵਾਪਸ ਆ ਰਹੇ ਸਨ। ਇਸ ਦੌਰਾਨ ਸਿਲਾਨਾ ਪਿੰਡ  ਕੋਲ ਇਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਕਬਜ਼ੇ 'ਚ ਲਈਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਖਰਖੋਦਾ ਥਾਣਾ ਦੇ ਹੈੱਡ ਕਾਂਸਟੇਬਲ ਸੰਜੀਵ ਨੇ ਦੱਸਿਆ ਕਿ ਮ੍ਰਿਤਕ ਪਤੀ-ਪਤਨੀ ਦੇ ਪੁੱਤ ਦੇ ਬਿਆਨ 'ਤੇ ਸਕਾਰਪੀਓ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

DIsha

Content Editor

Related News