ਕਾਰ ਨੇ ਬਾਈਕ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌਕੇ ''ਤੇ ਹੀ ਮੌਤ

04/26/2018 1:59:55 PM

ਮੱਧ ਪ੍ਰਦੇਸ਼— ਮੱਧ ਪ੍ਰਦੇਸ਼ ਦੇ ਸਤਨਾ ਜ਼ਿਲੇ 'ਚ ਸੜਕ ਹਾਦਸਿਆਂ 'ਚ ਹੋਣ ਵਾਲੀਆਂ ਮੌਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵੀਰਵਾਰ ਨੂੰ ਵੀ ਜ਼ਿਲੇ 'ਚ ਇਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਮੁਤਾਬਕ ਅਮਰਪਾਟਨ ਥਾਣੇ ਦੇ ਨੈਸ਼ਨਲ ਹਾਈਵੇਅ-7 'ਤੇ ਇਕ ਤੇਜ਼ ਰਫਤਾਰ ਕਾਰ ਨੇ ਸਾਹਮਣੇ ਤੋਂ ਆ ਰਹੀ ਬਾਈਕ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ 'ਤੇ ਸਵਾਰ ਤਿੰਨ ਵਿਅਕਤੀ ਨੇ ਮੌਕੇ 'ਤੇ ਹੀ ਦਮ ਤੌੜ ਦਿੱਤਾ। 
ਸਥਾਨਕ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿਚਕਾਰ 108 ਐਂਬੂਲੈਂਸ ਨੂੰ ਮੌਕੇ 'ਤੇ ਬੁਲਾਇਆ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ ਹੈ। 
ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਹੋਣ ਕਾਰਨ ਇਹ ਹਾਦਸਾ ਹੋਇਆ ਹੈ। ਹੁਣ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਅਮਰਪਾਟਨ ਪੁਲਸ ਨੇ ਮਾਮਲਾ ਦਰਜ ਕਰਕੇ ਮ੍ਰਿਤਕਾਂ ਦੀ ਪਛਾਣ 'ਚ ਜੁੱਟ ਗਈ ਹੈ। ਇਹ ਹਾਦਸਾ ਸਵੇਰੇ ਕਰੀਬ 4 ਵਜੇ ਹੋਇਆ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨੋਂ ਲਾਸ਼ਾਂ ਬੁਰੀ ਹਾਲਤ 'ਚ ਮਿਲੀਆਂ ਸਨ।