ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 5 ਲੋਕਾਂ ਦੀ ਮੌਤ
Wednesday, Feb 26, 2025 - 10:50 AM (IST)

ਤਿਰੂਚਿਰਾਪੱਲੀ- ਤਾਮਿਲਨਾਡੂ ਦੇ ਕਰੂਰ ਜ਼ਿਲ੍ਹੇ ਦੇ ਕੁਲੀਥਲਾਈ ਨੇੜੇ ਬੁੱਧਵਾਰ ਤੜਕੇ ਇਕ ਕਾਰ ਅਤੇ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੀ ਟੱਕਰ 'ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਵਾਂ ਵਾਹਨਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਸਾਰੇ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਦਾ ਅਗਲਾ ਹਿੱਸਾ ਵੀ ਨੁਕਸਾਨਿਆ ਗਿਆ ਹੈ।
ਇਹ ਵੀ ਪੜ੍ਹੋ : ਲਾੜੀ ਨੂੰ ਨਹੀਂ ਪਸੰਦ ਆਇਆ ਲਹਿੰਗਾ, ਬਿਨਾਂ ਵਿਆਹ ਕੀਤੇ ਅੰਮ੍ਰਿਤਸਰ ਮੋੜੀ ਬਾਰਾਤ
ਅੱਗ ਬੁਝਾਊ ਅਤੇ ਬਚਾਅ ਟੀਮ ਦੇ ਕਰਮਚਾਰੀਆਂ ਨੂੰ ਲਾਸ਼ਾਂ ਨੂੰ ਬਾਹਰ ਕੱਢਣ ਲਈ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਦੇ ਕੁਝ ਹਿੱਸਿਆਂ ਨੂੰ ਕੱਟਣਾ ਪਿਆ। ਪੁਲਿਸ ਅਨੁਸਾਰ ਇਹ ਹਾਦਸਾ ਕਰੂਰ-ਤਿਰੂਚਿਰਾਪੱਲੀ ਰਾਸ਼ਟਰੀ ਰਾਜਮਾਰਗ 'ਤੇ ਕੁਲੀਥਲਾਈ ਨੇੜੇ ਵਾਪਰਿਆ। ਕਰੂਰ ਜਾ ਰਹੀ ਇਕ ਕਾਰ ਅਤੇ ਅਰਨਥੰਗੀ ਤੋਂ ਤਿਰੂਪੁਰ ਜਾ ਰਹੀ ਇਕ ਸਰਕਾਰੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਕੋਇੰਬਟੂਰ ਦੇ ਕੁਨਿਆਮੁਥੁਰ ਇਲਾਕੇ ਦਾ ਰਹਿਣ ਵਾਲਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8