ਕਾਰ ਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ ਮਗਰੋਂ ਵਿਛ ਗਈਆਂ ਲਾਸ਼ਾਂ, ਮਚ ਗਿਆ ਚੀਕ-ਚਿਹਾੜਾ
Tuesday, May 20, 2025 - 01:31 PM (IST)

ਕੋਲਕਾਤਾ- ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ 'ਚ ਮੰਗਲਵਾਰ ਨੂੰ ਇਕ ਕਾਰ ਅਤੇ ਬੱਸ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕ੍ਰਿਸ਼ਨਾਨਗਰ-ਕਰੀਮਪੁਰ ਰਾਜ ਹਾਈਵੇਅ 'ਤੇ ਸਵੇਰੇ ਕਰੀਬ 7 ਵਜੇ ਇਕ ਕਾਰ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ ਅਤੇ ਕਾਰ 'ਚ 6 ਲੋਕ ਸਵਾਰ ਸਨ।
ਇਹ ਵੀ ਪੜ੍ਹੋ : ਸਕੂਲਾਂ 'ਚ ਹੋ ਗਈਆਂ ਛੁੱਟੀਆਂ ! ਅੱਗ ਵਰ੍ਹਾਊ ਗਰਮੀ ਦੌਰਾਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਉਨ੍ਹਾਂ ਦੱਸਿਆ ਕਿ ਮਾਰੇ ਗਏ ਸਾਰੇ ਲੋਕ ਕਾਰ 'ਚ ਸਵਾਰ ਸਨ। ਕ੍ਰਿਸ਼ਨਾਨਗਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਦੱਸਿਆ,''ਹਾਦਸੇ ਦੇ ਸਮੇਂ ਨਿੱਜੀ ਕਾਰ ਕ੍ਰਿਸ਼ਨਾਨਗਰ ਤੋਂ ਕੋਲਕਾਤਾ ਜਾ ਰਹੀ ਸੀ।'' ਉਨ੍ਹਾਂ ਦੱਸਿਆ ਕਿ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਕਾਰ 'ਚੋਂ ਲਾਸ਼ਾਂ ਬਾਹਰ ਕੱਢਣ ਲਈ ਕਟਰ ਦਾ ਇਸਤੇਮਾਲ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e