ਮੁੰਬਈ-ਪੁਣੇ ਐਕਸਪ੍ਰੈੱਸ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੀ ਟਰੱਕ ਨਾਲ ਟੱਕਰ 'ਚ 5 ਦੀ ਮੌਤ

Friday, Nov 18, 2022 - 12:50 PM (IST)

ਮੁੰਬਈ-ਪੁਣੇ ਐਕਸਪ੍ਰੈੱਸ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੀ ਟਰੱਕ ਨਾਲ ਟੱਕਰ 'ਚ 5 ਦੀ ਮੌਤ

ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਖੋਪੋਲੀ ਕੋਲ ਮੁੰਬਈ-ਪੁਣੇ ਐਕਸਪ੍ਰੈੱਸ 'ਤੇ ਇਕ ਕਾਰ ਨੇ ਪਿੱਛਿਓਂ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸਾ ਢੇਕੂ ਪਿੰਡ ਕੋਲ ਵੀਰਵਾਰ ਨੂੰ ਕਰੀਬ ਅੱਧੀ ਰਾਤ ਨੂੰ ਹੋਇਆ। ਖੋਪੋਲੀ ਥਾਣੇ ਦੇ ਇਕ ਅਧਿਕਾਰੀ ਨੇ ਕਿਹਾ,''ਕਾਰ ਪੁਣੇ ਤੋਂ ਮੁੰਬਈ ਜਾ ਰਹੀ ਸੀ, ਜਦੋਂ ਉਸ ਨੇ 12 ਵਜੇ ਦੇ ਨੇੜੇ-ਤੇੜੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਕਾਰ 'ਚ 9 ਲੋਕ ਸਵਾਰ ਸਨ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।''

ਇਹ ਵੀ ਪੜ੍ਹੋ : Ram Rahim ਦੇ ਸਤਿਸੰਗ ’ਚ ਹੰਗਾਮਾ, ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਦੇ ਕਾਰਕੁਨਾਂ ਨੇ ਪਾੜੇ ਪੋਸਟਰ

ਉਨ੍ਹਾਂ ਕਿਹਾ ਕਿ ਹਾਦਸੇ 'ਚ ਜਾਨ ਗੁਆਉਣ ਵਾਲੇ ਸਾਰੇ ਪੁਰਸ਼ ਹਨ, ਜਦੋਂ ਕਿ ਚਾਰ ਜ਼ਖ਼ਮੀਆਂ 'ਚ ਇਕ ਔਰਤ ਵੀ ਸ਼ਾਮਲ ਹੈ। ਪੁਲਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਕਾਰ ਟਰੱਕ ਨਾਲ ਟਕਰਾ ਗਈ। ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News