ਪਤਨੀ ਨਾਲ ਗੋਲਗੱਪਿਆਂ ਦਾ ਸੁਆਦ ਲੈ ਰਿਹਾ ਸੀ ਪਤੀ, ਤਾਂ ਹੋਇਆ ਕੁਝ ਅਜਿਹਾ ਹੀ ਥਾਈਂ ਤੋੜਿਆ ਦਮ
Tuesday, Jan 21, 2025 - 02:47 PM (IST)
 
            
            ਪਾਨੀਪਤ- ਹਰਿਆਣਾ ਦੇ ਪਾਨੀਪਤ ਦੇ ਪਿੰਡ ਡਾਹਰ ਦੇ ਬੱਸ ਸਟੈਂਡ ਨੇੜੇ ਆਪਣੀ ਪਤਨੀ ਨਾਲ ਗੋਲਗੱਪੇ ਖਾਣ ਲਈ ਰੁਕੇ ਇਕ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ। ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਦੋਸ਼ੀ ਕਾਰ ਡਰਾਈਵਰ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਕੋਲਕਾਤਾ ਜਬਰ-ਜ਼ਿਨਾਹ ਮਾਮਲਾ; ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ
ਮ੍ਰਿਤਕ ਦੀ ਪਛਾਣ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਪਿਪਰੀਆ ਕਪਤਾਨ ਵਾਸੀ ਸੁਮਿਤ ਕੁਮਾਰ (25) ਵਜੋਂ ਹੋਈ ਹੈ। ਪੁਲਸ ਨੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੁਮਿਤ ਕਈ ਸਾਲਾਂ ਤੋਂ ਆਪਣੀ ਪਤਨੀ ਰਾਗਿਨੀ ਦੇਵੀ ਨਾਲ ਡਾਹਰ ਪਿੰਡ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਉਹ ਪਾਨੀਪਤ 'ਚ ਇਕ ਫੈਕਟਰੀ 'ਚ ਕੰਮ ਕਰਦਾ ਸੀ। ਐਤਵਾਰ ਨੂੰ ਉਹ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਪਾਨੀਪਤ ਆਇਆ ਸੀ। ਉਹ ਰਾਤ ਕਰੀਬ 9.30 ਵਜੇ ਮੋਟਰਸਾਈਕਲ 'ਤੇ ਪਿੰਡ ਡਾਹਰ ਪਹੁੰਚਿਆ ਸੀ।
ਇਹ ਵੀ ਪੜ੍ਹੋ- ਪ੍ਰੇਮਿਕਾ ਨੇ ਪ੍ਰੇਮੀ ਨੂੰ ਕਾੜ੍ਹੇ 'ਚ ਜ਼ਹਿਰ ਦੇ ਕੇ ਮਾਰਿਆ, ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ
ਪਿੰਡ ਦੇ ਬੱਸ ਸਟੈਂਡ 'ਤੇ ਉਹ ਆਪਣੀ ਪਤਨੀ ਨਾਲ ਗੋਲਗੱਪੇ ਖਾਣ ਲਈ ਰੁਕਿਆ ਸੀ। ਜਿਵੇਂ ਹੀ ਸੁਮਿਤ ਮੋਟਰਸਾਈਕਲ ਨੂੰ ਰੋਕ ਕੇ ਹੇਠਾਂ ਉਤਰਨ ਲੱਗਾ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਰਾਗਿਨੀ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਸੁਮਿਤ ਨੂੰ ਪ੍ਰਾਈਵੇਟ ਮੈਡੀਕਲ ਕਾਲਜ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਰਾਜੋਆਣਾ ਦੀ ਰਹਿਮ ਪਟੀਸ਼ਨ ਨੂੰ ਲੈ ਕੇ SC ਸਖ਼ਤ, ਕੇਂਦਰ ਸਰਕਾਰ ਨੇ ਦਿੱਤਾ ਇਹ ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                            