ਰੂਹ ਕੰਬਾਊ ਹਾਦਸਾ: ਡੂੰਘੀ ਖੱਡ ''ਚ ਡਿੱਗੀ ਕਾਰ, ਉੱਡੇ ਪਰਖੱਚੇ, ਜੀਜਾ-ਸਾਲਾ ਸਣੇ 6 ਦੀ ਦਰਦਨਾਕ ਮੌਤ

Friday, Aug 08, 2025 - 08:50 AM (IST)

ਰੂਹ ਕੰਬਾਊ ਹਾਦਸਾ: ਡੂੰਘੀ ਖੱਡ ''ਚ ਡਿੱਗੀ ਕਾਰ, ਉੱਡੇ ਪਰਖੱਚੇ, ਜੀਜਾ-ਸਾਲਾ ਸਣੇ 6 ਦੀ ਦਰਦਨਾਕ ਮੌਤ

ਹਿਮਾਚਲ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਚੁਰਾਹ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਚੁਰਾਹ ਵਿੱਚ ਇੱਕ ਕਾਰ ਦੇ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ 6 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਦੱਸ ਦੇਈਏ ਕਿ ਇਹ ਭਿਆਨਕ ਹਾਦਸਾ ਤੀਸਾ ਦੇ ਚਨਵਾਸ ਇਲਾਕੇ ਵਿੱਚ ਵਾਪਰਿਆ ਹੈ, ਜਿਥੇ ਕਾਰ ਸੜਕ ਤੋਂ ਉਤਰ ਕੇ ਲਗਭਗ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 2 ਬੱਚੇ, 2 ਔਰਤਾਂ ਅਤੇ 2 ਪੁਰਸ਼ਾਂ ਦੀ ਮੌਤ ਹੋ ਗਈ ਹੈ।

ਪੜ੍ਹੋ ਇਹ ਵੀ - ਵੱਡੀ ਖ਼ਬਰ : ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਾਰ

ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਹਨਾਂ ਨੇ ਕਾਰਵਾਈ ਕਰਦੇ ਹੋਏ ਸਾਰੀਆਂ ਲਾਸ਼ਾਂ ਨੂੰ ਖੱਡ ਵਿੱਚੋਂ ਬਾਹਰ ਕੱਢ ਲਿਆ। ਦੂਜੇ ਪਾਸੇ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।  ਚਨਵਾਸ ਦੇ ਇੱਕ ਸਰਕਾਰੀ ਸਕੂਲ ਅਧਿਆਪਕ ਰਾਜੇਸ਼ ਆਪਣੀ ਧੀ (17) ਅਤੇ ਪੁੱਤਰ (15) ਨੂੰ ਬਨੀਖੇਤ ਤੋਂ ਘਰ ਵਾਪਸ ਲਿਆ ਰਿਹਾ ਸੀ। ਇਸ ਦੌਰਾਨ ਰਾਜੇਸ਼ ਕੁਮਾਰ ਦੀ ਪਤਨੀ ਤੇ ਸਾਲਾ ਵੀ ਕਾਰ ਵਿੱਚ ਸਵਾਰ ਸਨ। ਇਸ ਤੋਂ ਇਲਾਵਾ ਪਿੰਡ ਦੇ ਇੱਕ ਹੋਰ ਵਿਅਕਤੀ ਨੇ ਵੀ ਕਾਰ ਵਿੱਚ ਲਿਫਟ ਲਈ। ਬਨੀਖੇਤ ਵਾਪਸ ਆਉਂਦੇ ਸਮੇਂ ਚਨਵਾਸ ਵਿੱਚ ਸਵਿਫਟ ਕਾਰ ਖੱਡ ਵਿੱਚ ਡਿੱਗ ਗਈ।

ਪੜ੍ਹੋ ਇਹ ਵੀ - ਛੁੱਟੀਆਂ ਹੀ ਛੁੱਟੀਆਂ! ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ

ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਚੀਕ-ਚਿਹਾੜਾ ਮਚ ਗਿਆ। ਸਥਾਨਕ ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਦਿੱਤੀ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਫੇਸਬੁੱਕ 'ਤੇ ਲਿਖਿਆ ਹੈ ਕਿ ਚੰਬਾ ਜ਼ਿਲ੍ਹੇ ਦੇ ਤੀਸਾ ਦੇ ਚਨਵਾਸ ਵਿੱਚ ਕਾਰ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਪਰਮਾਤਮਾ ਮ੍ਰਿਤਕਾਂ ਦੀਆਂ ਆਤਮਾਵਾਂ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।

ਪੜ੍ਹੋ ਇਹ ਵੀ - Gold High Price: ਸੋਨੇ ਦੀਆਂ ਕੀਮਤਾਂ ਨੇ ਤੋੜਿਆ ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ, ਜਾਣੋ ਨਵਾਂ ਰੇਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News