ਮਾਤਮ ''ਚ ਬਦਲੀਆਂ ਨਵੇਂ ਸਾਲ ਦੀਆਂ ਖ਼ੁਸ਼ੀਆਂ, ਖੱਡ ''ਚ ਡਿੱਗੀ ਕਾਰ, 3 ਨੌਜਵਾਨਾਂ ਦੀ ਮੌਕੇ ''ਤੇ ਮੌਤ

Wednesday, Jan 01, 2025 - 04:07 PM (IST)

ਮਾਤਮ ''ਚ ਬਦਲੀਆਂ ਨਵੇਂ ਸਾਲ ਦੀਆਂ ਖ਼ੁਸ਼ੀਆਂ, ਖੱਡ ''ਚ ਡਿੱਗੀ ਕਾਰ, 3 ਨੌਜਵਾਨਾਂ ਦੀ ਮੌਕੇ ''ਤੇ ਮੌਤ

ਹਿਮਾਚਲ : ਨਵੇਂ ਸਾਲ ਦੀ ਸ਼ਾਮ ਨੂੰ ਸ਼ਿਮਲਾ ਦੇ ਮਟੀਆਣਾ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ 'ਚ ਕਿੰਨੌਰ ਦੇ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਨੈਸ਼ਨਲ ਹਾਈਵੇਅ 'ਤੇ ਮਟੀਆਣਾ ਨੇੜੇ ਪੈਟਰੋਲ ਪੰਪ ਨੇੜੇ ਉਸ ਸਮੇਂ ਵਾਪਰਿਆ, ਜਦੋਂ ਇਕ ਕਾਰ ਡੂੰਘੀ ਖਾਈ 'ਚ ਜਾ ਡਿੱਗੀ। ਹਾਦਸਾ ਰਾਤ ਕਰੀਬ 11:30 ਵਜੇ ਵਾਪਰਿਆ, ਜਦੋਂ ਕਾਰ ਸ਼ਿਮਲਾ ਤੋਂ ਰਾਮਪੁਰ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ - Breaking : ਕਿਸਾਨੀ ਧਰਨੇ ਵਿਚਾਲੇ ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਪੁਲਸ ਸੂਤਰਾਂ ਮੁਤਾਬਕ ਕਾਰ ਬੇਕਾਬੂ ਹੋ ਕੇ ਸੜਕ ਤੋਂ ਫਿਸਲ ਗਈ ਅਤੇ ਡੂੰਘੀ ਖਾਈ 'ਚ ਜਾ ਡਿੱਗੀ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਹਾਦਸੇ ਵਾਲੀ ਥਾਂ 'ਤੇ ਆਸ-ਪਾਸ ਦੇ ਲੋਕ ਅਤੇ ਸਥਾਨਕ ਪ੍ਰਸ਼ਾਸਨ ਪਹੁੰਚ ਗਿਆ। ਪਰ ਉਦੋਂ ਤੱਕ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨ ਨੌਜਵਾਨ ਕਿਨੌਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਉਹਨਾਂ ਦੀ ਪਛਾਣ ਨਹੀਂ ਹੋ ਸਕੀ ਸੀ। ਪੁਲਸ ਨੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਸ਼ਨਾਖ਼ਤ ਦੀ ਕਾਰਵਾਈ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਸਕੂਲਾਂ ਦੀਆਂ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਸਕਦੈ ਵੱਡਾ ਐਲਾਨ

ਨਵਾਂ ਸਾਲ ਮਨਾਉਣ ਦੀ ਬਜਾਏ ਤਿੰਨ ਪਰਿਵਾਰਾਂ 'ਤੇ ਦੁੱਖ ਦਾ ਪਹਾੜ ਡਿੱਗ ਪਿਆ। ਹਾਦਸੇ ਦੀ ਖ਼ਬਰ ਸੁਣ ਕੇ ਮ੍ਰਿਤਕਾਂ ਦੇ ਰਿਸ਼ਤੇਦਾਰ ਡੂੰਘੇ ਸਦਮੇ ਵਿੱਚ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਕਿਸੇ ਨਿੱਜੀ ਕੰਮ ਲਈ ਸ਼ਿਮਲਾ ਆਏ ਸਨ ਅਤੇ ਵਾਪਸ ਰਾਮਪੁਰ ਜਾ ਰਹੇ ਸਨ। ਥਾਣਾ ਥਿਓਗ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਹਾਦਸੇ ਦਾ ਕਾਰਨ ਡਰਾਈਵਰ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਹੋਰ ਪਹਿਲੂਆਂ ਤੋਂ ਵੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਉਡਦੇ ਜਹਾਜ਼ 'ਚ ਪੈ ਗਿਆ ਭੜਥੂ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਹੈਰਾਨ ਕਰੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News