400 ਫੁੱਟ ਡੂੰਘੀ ਖੱਡ ''ਚ ਡਿੱਗੀ ਕਾਰ, ਪਤੀ-ਪਤਨੀ ਸਮੇਤ 3 ਮਹੀਨੇ ਦੇ ਬੱਚੇ ਦੀ ਮੌਤ

Sunday, Jan 07, 2024 - 11:37 AM (IST)

400 ਫੁੱਟ ਡੂੰਘੀ ਖੱਡ ''ਚ ਡਿੱਗੀ ਕਾਰ, ਪਤੀ-ਪਤਨੀ ਸਮੇਤ 3 ਮਹੀਨੇ ਦੇ ਬੱਚੇ ਦੀ ਮੌਤ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਐੱਸ.ਯੂ.ਵੀ. ਦੇ ਸੜਕ ਤੋਂ ਉਤਰ ਕੇ 400 ਫੁੱਟ ਡੂੰਘੀ ਖੱਡ 'ਚ ਡਿੱਗਣ ਨਾਲ ਇਕ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ 'ਚ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਚਸਾਨਾ ਦੇ ਥਾਣਾ ਇੰਚਾਰਜ ਸੁਮਨ ਸਿੰਘ ਨੇ ਕਿਹਾ,''ਦੁਪਹਿਰ ਕਰੀਬ 12.45 ਵਜੇ ਤੁੱਲੀ ਤੋਂ ਚਸਾਨਾ ਵੱਲ ਜਾ ਰਹੀ ਕਾਰ ਜ਼ੀਰੋ ਪੁਆਇੰਟ ਕੋਲ ਖੱਡ 'ਚ ਡਿੱਗ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : 8 ਸਾਲਾ ਧੀ ਨੇ ਗੇਮ ਖੇਡਣ ਲਈ ਮੰਗਿਆ ਫ਼ੋਨ, ਗੁੱਸੇ 'ਚ ਮਾਂ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਉਨ੍ਹਾਂ ਦੱਸਿਆ ਕਿ ਵਾਹਨ ਹਾਦਸੇ 'ਚ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਬਚਾਅ ਕਰਮਚਾਰੀਆਂ ਨੂੰ ਲਾਸ਼ਾਂ ਕੱਢਣ 'ਚ ਕਾਫ਼ੀ ਮਿਹਨਤ ਕਰਨੀ ਪਈ। ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮਾਹੌਰ ਦੇ ਬਲਮਤਕੋਟੇ ਪਿੰਡ ਵਾਸੀ ਜਾਹਿਦ ਅਹਿਮਦ (27), ਉਸ ਦੀ ਪਤਨੀ ਸਾਇਦ ਅਖ਼ਤਰ (26) ਅਤੇ ਉਨ੍ਹਾਂ ਦੇ ਤਿੰਨ ਮਹੀਨੇ ਦੇ ਬੱਚੇ ਵਜੋਂ ਕੀਤੀ ਗਈ ਹੈ। ਹਾਦਸੇ 'ਚ ਮਾਹੌਰ ਦੇ ਦੇਵਲ ਪਿੰਡ ਵਾਸੀ ਇਰਫ਼ਾਨ ਅਹਿਮਦ ਜ਼ਖ਼ਮੀ ਹੋ ਗਏ। ਥਾਣਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News