ਜੰਮੂ: ਕਠੂਆ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 3 ਲੋਕਾਂ ਦੀ ਮੌਤ

Sunday, Jan 01, 2023 - 01:28 PM (IST)

ਜੰਮੂ: ਕਠੂਆ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 3 ਲੋਕਾਂ ਦੀ ਮੌਤ

ਜੰਮੂ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹ ਵਿਚ ਇਕ ਕਾਰ ਸੜਕ ਤੋਂ ਫਿਸਲ ਕੇ 300 ਫੁੱਟ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਕਾਰ ਸਵਾਰ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਹਾਦਸੇ 'ਚ ਜਾਨ ਗੁਆਉਣ ਵਾਲੇ ਲੋਕ ਇਕ ਨਿੱਜੀ ਦੂਰਸੰਚਾਰ ਕੰਪਨੀ ਦੇ ਕਰਮਚਾਰੀ ਸਨ।

ਪੁਲਸ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਨੂੰ ਬਾਨੀ-ਬਸੋਹਲੀ ਮਾਰਗ 'ਤੇ ਕਾਰ ਡਰਾਈਵਰ ਵਾਹਨ ਤੋਂ ਕੰਟਰੋਲ ਗੁਆਉਣ ਕਾਰਨ ਵਾਪਰਿਆ। ਇਸ ਸਬੰਧ 'ਚ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਮਗਰੋਂ ਅਜੇ ਕੁਮਾਰ, ਮੋਹਨ ਲਾਲ ਅਤੇ ਕਾਕੂ ਰਾਮ ਮ੍ਰਿਤਕ ਮਿਲੇ, ਉਥੇ ਹੀ ਰਾਜੇਸ਼ ਕੁਮਾਰ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਲੋਕ ਬਾਨੀ ਤੋਂ ਕਠੂਆ ਜਾ ਰਹੇ ਸਨ।


author

Tanu

Content Editor

Related News