ਮਹਾਰਾਸ਼ਟਰ : ਕਾਰ ਪੁਲ ਤੋਂ ਡਿੱਗੀ, ਹਾਦਸੇ 'ਚ ਵਿਧਾਇਕ ਦੇ ਪੁੱਤਰ ਸਮੇਤ 7 ਲੋਕਾਂ ਦੀ ਮੌਤ

01/25/2022 10:29:24 AM

ਨਾਗਪੁਰ (ਭਾਸ਼ਾ)- ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ 'ਚ ਸੋਮਵਾਰ ਦੇਰ ਰਾਤ ਇਕ ਕਾਰ ਦੇ ਪੁਲ ਤੋਂ ਡਿੱਗਣ ਨਾਲ ਉਸ 'ਚ ਸਵਾਰ ਕੁਝ ਮੈਡੀਕਲ ਵਿਦਿਆਰਥੀਆਂ ਅਤੇ ਇਕ ਵਿਧਾਇਕ ਦੇ ਪੁੱਤਰ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਸੋਮਵਾਰ ਦੇਰ ਰਾਤ ਕਰੀਬ 1.30 ਵਜੇ ਜ਼ਿਲ੍ਹੇ ਦੇ ਸੇਲਸੁਰਾ ਪਿੰਡ 'ਚ ਹੋਇਆ। ਉਨ੍ਹਾਂ ਦੱਸਿਆ ਕਿ ਪਹਿਲੀ ਨਜ਼ਰ ਪ੍ਰਤੀਤ ਹੁੰਦਾ ਹੈ ਕਿ ਡਰਾਈਵਰ ਕੋਲੋਂ ਕਾਰ ਬੇਕਾਬੂ ਹੋ ਗਈ, ਜਿਸ ਕਾਰਨ ਵਾਹਨ ਪੁਲ ਤੋਂ ਹੇਠਾਂ ਡਿੱਗ ਗਿਆ।

ਇਹ ਵੀ ਪੜ੍ਹੋ : ਹਿਮਾਚਲ : ਬਰਫ਼ 'ਚ ਫਸੀ ਗਰਭਵਤੀ ਔਰਤ ਨੂੰ ਪੁਲਸ ਨੇ ਪਹੁੰਚਾਇਆ ਹਸਪਤਾਲ

ਕਾਰ 'ਚ ਸਵਾਰ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਮ੍ਰਿਤਕਾਂ 'ਚ ਐੱਮ.ਬੀ.ਬੀ.ਐੱਸ. ਦੇ ਕੁਝ ਵਿਦਿਆਰਥੀ ਅਤੇ ਤਿਰੋਰਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਵਿਜੇ ਰਹਾਂਗਡਾਲੇ ਦਾ ਪੁੱਤਰ ਸ਼ਾਮਲ ਹੈ। ਕੇਂਦਰ ਸਰਕਾਰ ਨੇ ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News